10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅੱਜ ਬਿਜਲੀ ਬੰਦ ਰਹੇਗੀ

ਨੰਗਲ, 9 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ.

ਅਜੀਤ ਡੈਸਕ 10-10-2026
ਨੰਗਲ, 9 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਲੋਂ 10 ਅਕਤੂਬਰ ਨੂੰ ਨੰਗਲ ਦੇ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਦੀਆਂ ਸਪਲਾਈ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਮੱਦੇਨਜ਼ਰ ਬਿਜਲੀ ਸਪਲਾਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ 10 ਅਕਤੂਬਰ, ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ 11 ਕੇ.ਵੀ. ਢੀਂਡਾ ਨਗਰ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕਾਰਨ ਢੀਂਡਾ ਨਗਰ ਫੀਡਰ ਅਧੀਨ ਆਉਂਦੇ ਖੇਤਰਾਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਬਿਜਲੀ ਬੰਦ ਰਹਿਣ ਨਾਲ ਅਧੀਨ ਆਉਂਦੇ ਖੇਤਰਾਂ ਵਿਚ ਪੈਂਦੇ ਖਪਤਕਾਰਾਂ ਨੂੰ ਕੁੱਝ ਸਮੇਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਭਾਗ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ। ਬਿਜਲੀ ਵਿਭਾਗ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸਕੂਲ ਪੱਧਰੀ ਕਬੱਡੀ ਮੁਕਾਬਲਿਆਂ ’ ਚ ਸ੍ਰੀ ਮੁਕਤਸਰ ਸਾਹਿਬ ਜੇਤੂ ਅਗਲੀ ਖ਼ਬਰ ਨੰਗਲ ਸ਼ਹਿਰ ’ਤੇ ‘ਆਪ’, ਕਾਂਗਰਸ ਤੇ ਭਾਜਪਾ ਦਾ ਸਿਆਸੀ ਫੋਕਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।