10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੀ.ਐੱਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਪੀ. ਐੱਮ.

ਅਜੀਤ ਡੈਸਕ 10-10-2026
ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਪੀ.ਐੱਮ. ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਅੱਜ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮਿਲਣੀ ਦੌਰਾਨ ਵਿਦਿਆਰਥੀਆਂ ਦੀਆਂ ਟਰਮ-1 ਪ੍ਰੀਖਿਆਵਾਂ ਦੇ ਨਤੀਜਿਆਂ, ਪ੍ਰਾਪਤ ਅੰਕਾਂ ਅਤੇ ਪੜ੍ਹਾਈ ’ਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀਆਂ ਸਿੱਖਿਆ ਸਬੰਧੀ ਪ੍ਰਾਪਤੀਆਂ, ਕਮਜ਼ੋਰ ਪੱਖਾਂ ਅਤੇ ਸੁਧਾਰ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਵਧੀਆ ਨਤੀਜਿਆਂ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆ ਸਬੰਧੀ ਲੋੜਾਂ ਨੂੰ ਸਮਝਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਇਕਬਾਲ ਸਿੰਘ, ਤਰਨਜੀਤ ਸਿੰਘ, ਕੁਲਵੰਤ ਸਿੰਘ, ਰੋਹਿਤ, ਅਮਿਤ ਕੁਮਾਰ, ਸ੍ਰੀਮਤੀ ਅਨੁਰੀਤ ਕੁਮਾਰੀ, ਕੁਲਵਿੰਦਰ ਕੌਰ, ਗਗਨਦੀਪ ਕੌਰ ਅਤੇ ਮਨਦੀਪ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਪੜੀ ਤੇ ਭੰਗਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਤਹਿਤ ਮਹਿਲਾਵਾਂ ਨਾਲ ਕੀਤਾ ਵਿਚਾਰ-ਵਟਾਂਦਰਾ ਔਰਤਾਂ ਨੂੰ ਸਰਕਾਰੀ ਸਕੀਮਾਂ ਦਾ... ਅਗਲੀ ਖ਼ਬਰ ਗੁੱਜਰ ਵੈੱਲਫੇਅਰ ਗਰੁੱਪ ਵਲੋਂ ਸਮਾਜ ਸੇਵੀ ਡਾ. ਦੇਵੇਂਦਰ ਬਜਾੜ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।