10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਚੱਢਾ ਨੇ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨੂਰਪੁਰ ਬੇਦੀ, 9 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)— ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਡਾ ਨੇ ਪਿੰਡ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ।

ਅਜੀਤ ਡੈਸਕ 10-10-2026
ਨੂਰਪੁਰ ਬੇਦੀ, 9 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)— ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਡਾ ਨੇ ਪਿੰਡ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇਹ ਯੋਜਨਾ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ । ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਦੇ ਪ੍ਰਮੁੱਖ ਧਾਰਮਿਕ ਕੇਂਦਰਾਂ ਵਿਚੋਂ ਇੱਕ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸ਼ਰਧਾਲੂ ਦੀ ਦਿਲੀ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੀਰਥ ਯਾਤਰਾ ਲਈ ਬੱਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸੰਗਤ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ 107 ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਜਾਵੇਗੀ ਪੋਲ-ਖੋਲ੍ਹ ਪੋਸਟਰ ਮੁਹਿ... ਅਗਲੀ ਖ਼ਬਰ ਕਿਸਾਨ ਆਗੂਆਂ ’ਤੇ ਪਰਚੇ ਦਰਜ ਕਰਨਾ ਸਮੱਸਿਆ ਦਾ ਹੱਲ ਨਹੀਂ- ਹਰੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।