ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ 107 ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਜਾਵੇਗੀ ਪੋਲ-ਖੋਲ੍ਹ ਪੋਸਟਰ ਮੁਹਿੰਮ
ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਪੱਤਰ ਪ੍ਰੇਰਕ)- ਯੂਨੀਅਨ ਆਗੂ ਜਸਪਾਲ ਸਿੰਘ ਮੁਕਤਸਰ ਦੀ ਅਗਵਾਈ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿਚ ਜੇਕਰ ਉਹਨਾ ਦੀ ਮੰਗ ਤੇ ਧਿਆਨ ਨਾ ਦੇ ਕੇ ਰੈਗੂਲਰ ਆਦੇਸ਼ ਜਾਰੀ ਨਹੀਂ ਕੀਤੇ ਗਏ ਤਾਂ ਸਮੂਹ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਪੋਸਟਰ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਅਜੀਤ ਡੈਸਕ
10-10-2026