12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਬਸਾਲੀ ਵਿਖੇ ਵੱਖ - ਵੱਖ ਸਿਆਸੀ ਪਾਰਟੀਆਂ ਨੂੰ ਲੱਗਾ ਵੱਡਾ ਝਟਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ’ਚ 50 ਤੋਂ ਵੱਧ ਵਿਅਕਤੀ ਹੋਏ ‘ਆਪ’ ’ਚ ਹੋਏ ਸ਼ਾਮਿਲ

ਨੂਰਪੁਰ ਬੇਦੀ, 11 ਅਕਤੂਬਰ (ਵਿੰਦਰ ਪਾਲ ਝਾਂਡੀਆਂ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਸਾਲੀ ਵਿਖੇ 50 ਤੋਂ ਵੱਧ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਸਰਪੰਚ ਅੰਜਨਾ ਕੁਮਾਰੀ, ਬੇਬੀ ਰਾਣੀ, ਮਿੰਟੂ ਰਾਣਾ ਅਤੇ ਵਿਜੇ ਕੁਮਾਰ ਦੀ ਅਗਵਾਈ ਵਿਚ ਹੋਈ।

ਅਜੀਤ ਡੈਸਕ 12-10-2026
ਨੂਰਪੁਰ ਬੇਦੀ, 11 ਅਕਤੂਬਰ (ਵਿੰਦਰ ਪਾਲ ਝਾਂਡੀਆਂ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਸਾਲੀ ਵਿਖੇ 50 ਤੋਂ ਵੱਧ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਸਰਪੰਚ ਅੰਜਨਾ ਕੁਮਾਰੀ, ਬੇਬੀ ਰਾਣੀ, ਮਿੰਟੂ ਰਾਣਾ ਅਤੇ ਵਿਜੇ ਕੁਮਾਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਾਸਟਰ ਨੱਥੂ ਰਾਮ, ਅਸ਼ੋਕ ਕੁਮਾਰ, ਸੰਗੀਤਾ ਮਟੂ, ਅਜੇ ਘਈ, ਓਂਕਾਰ ਘਈ, ਨਵਜੋਤ ਘਈ, ਮਲਕੀਤ ਚੰਦ, ਸੰਦੇਸ਼ ਕੁਮਾਰੀ, ਬਬਲੀ ਦੇਵੀ, ਧਲਵਿੰਦਰ, ਪਿਆਰੇ ਲਾਲ, ਸੀਮਾ ਦੇਵੀ, ਗੁਰਬਚਨ ਸਿੰਘ, ਮਮਤਾ ਰਾਣੀ ਅਤੇ ਆਸ਼ਾ ਰਾਣੀ ਸਮੇਤ ਹੋਰ ਵਿਅਕਤੀ ਸ਼ਾਮਲ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਹਲਕੇ ਵਿਚ ਵਿਧਾਇਕ ਦਿਨੇਸ਼ ਚੱਢਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਚਮਨ ਭਾਟੀਆ, ਬਲਵੀਰ ਟੇਡੇਵਾਲ, ਨੰਬਰਦਾਰ ਮਹਿੰਦਰ ਪਾਲ ਰਾਮਪੁਰ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸਰਪੰਚ ਬਲਦੇਵ ਚੌਹਾਨ ਕਾਂਗੜ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ 10 ਮਹੀਨੇ ਬਾਅਦ ਵੀ ਪਹਿਲੀ ਮੀਟਿੰਗ ਨਾ ਹੋਣਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ-ਸੁਰਿੰਦਰ ਸਿੰ... ਅਗਲੀ ਖ਼ਬਰ ਸਹੇਲੀ ਫਾਊਂਡੇਸ਼ਨ ਵਲੋਂ ਸਿਹਤ ਸੰਬੰਧੀ ਜਾਗਰੂਕਤਾ ਸਮਾਗਮ 25 ਵਿਦਿਆਰਥੀਆਂ ਨੂੰ ਰਾਸ਼ਨ ਭੇਟ, 14 ਬਾਲ ਕਲਾਕਾਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।