13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹਾ ਮੈਨੇਜਰ ਮਾਰਕਫੈੱਡ ਮੈਡਮ ਨਵੀਤਾ ਰਾਣੀ ਨੇ ਅਨਾਜ ਮੰਡੀ ਅਬਿਆਣਾ ਦਾ ਕੀਤਾ ਦੌਰਾ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਜ਼ਿਲ੍ਹਾ ਮੈਨੇਜਰ ਮਾਰਕਫੈੱਡ ਮੈਡਮ ਨਵੀਤਾ ਰਾਣੀ ਵਲੋਂ ਮੰਡੀਆਂ ਚੱਲ ਰਹੀ ਖ਼ਰੀਦ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨੂਰਪੁਰ ਬੇਦੀ ਇਲਾਕੇ ਦੀਆਂ ਅਨਾਜ਼ ਮੰਡੀਆਂ ਦੇ ਦੌਰੇ ਕੀਤੇ ਗਏ। ਜਿਸ ਤਹਿਤ ਉਨਾਂ ਵਲੋਂ ਅਬਿਆਣਾ ਅਨਾਜ ਮੰਡੀ ਦਾ ਵੀ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ।

ਅਜੀਤ ਡੈਸਕ 13-10-2026
ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਜ਼ਿਲ੍ਹਾ ਮੈਨੇਜਰ ਮਾਰਕਫੈੱਡ ਮੈਡਮ ਨਵੀਤਾ ਰਾਣੀ ਵਲੋਂ ਮੰਡੀਆਂ ਚੱਲ ਰਹੀ ਖ਼ਰੀਦ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨੂਰਪੁਰ ਬੇਦੀ ਇਲਾਕੇ ਦੀਆਂ ਅਨਾਜ਼ ਮੰਡੀਆਂ ਦੇ ਦੌਰੇ ਕੀਤੇ ਗਏ। ਜਿਸ ਤਹਿਤ ਉਨਾਂ ਵਲੋਂ ਅਬਿਆਣਾ ਅਨਾਜ ਮੰਡੀ ਦਾ ਵੀ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨੇ ਅਨਾਜ ਮੰਡੀ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰੇ ਦੌਰਾਨ ਉਨਾਂ ਦੇ ਨਾਲ ਸ਼ਾਖਾ ਮੈਨੇਜਰ ਧਰਮਿੰਦਰ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ’ਤੇ ਮੈਡਮ ਨਵੀਤਾ ਰਾਣੀ ਨੇ ਮੰਡੀ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਨਾਜ ਮੰਡੀਆਂ ਵਿਚ ਇਸ ਸੀਜਨ ਦੌਰਾਨ ਝੋਨੇ ਦੀ ਖਰੀਦ ਦੇ ਸੁਚੱਜੇ ਅਤੇ ਕਿਸਾਨਾਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਤ ਮਾਪਦੰਡਾਂ ਮੁਤਾਬਿਕ ਖਰੀਦਣ ਦੀ ਪ੍ਰਕਿਰਿਆ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਖਰੀਦੇ ਜਾ ਰਹੇ ਝੋਨੇ ਦੀ ਨਾਲੋ ਨਾਲ ਚੁਕਾਈ ਵੀ ਕਰਵਾਈ ਜਾਵੇਗੀ। ਕਿਉਂਕਿ ਲਿਫ਼ਟਿੰਗ ਸਮੇਤ ਹੋਰ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ, ਚੁਕਾਈ ਅਤੇ ਹੋਰ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਕਿਸਾਨਾਂ ਨੂੰ ਸੰਚਾਰੂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਤੇ ਭਾਗ ਕੁਮਾਰ ਸੋਨੀ ਮਾਧੋਪੁਰ, ਮਨਿੰਦਰ ਵਰਮਾ ਬਜਰੂੜ, ਦੀਪਕ ਓਹਰੀ, ਲਵੀ ਭਾਰਗਵ ਤਖ਼ਤਗੜ੍ਹ, ਐਡਵੋਕੇਟ ਸੁਖਵਿੰਦਰ ਸਿੰਘ ਮਾਨ (ਸਾਰੇ ਆੜ੍ਹਤੀਆਂ) ਤੋ ਇਲਾਵਾ ਮਾਰਕੀਟ ਕਮੇਟੀ ਵਲੋਂ ਸਾਹਿਬ ਸਿੰਘ, ਸੰਦੀਪ ਸਿੰਘ ਅਤੇ ਚੌਧਰੀ ਸੋਹਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਬੈਕਸ ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀ ਪ੍ਰਬੰਧਕਾਂ ਨਾਲ। ਅਬੈਕਸ ਵਿਦਿਆਰਥੀਆਂ ਦਾ ਵਿਦਾਇਗੀ ਤੇ ਗ੍ਰੈਜੂਏਸ਼ਨ ਸਮਾਰੋਹ... ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਡਾ . ਜੋਤਵੰਸ਼ ਸਿੰਘ ਨੇ ਕੀਤਾ ਰਾਮ - ਲੀਲ੍ਹਾ ਦੀ ਦੂਜੀ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।