ਜੰਤਰ - ਮੰਤਰ ’ ਤੇ ਧਰਨਾਕਾਰੀਆਂ ਨੂੰ ਹਟਾਉਣ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਦੋਸ਼
ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰਮਤਿ ਵਿਚਾਰ ਮੰਚ ਪੰਜਾਬ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਗਿਆਨ ਸਿੰਘ ਘਨੌਲੀ, ਸੇਵਾ ਮੁਕਤ ਮਾਸਟਰ ਜਗਤਾਰ ਸਿੰਘ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ, ਵਕੀਲਾਂ ਅਤੇ ਇਨਸਾਫ਼ਪਸੰਦ ਨਾਗਰਿਕਾਂ ਨਾਲ ਕਥਿਤ ਤੌਰ ’ਤੇ ਕੀਤੀ ਗਈ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਧਰਨਾਕਾਰੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਵੀ ਉਲੰਘਣ ਕੀਤਾ ਗਿਆ, ਜੋ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ।
ਜ
ਜੰਤਰ - ਮੰਤਰ ’ ਤੇ ਧਰਨਾਕਾਰੀਆਂ ਨੂੰ ਹਟਾਉਣ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਦੋਸ਼
14-10-2026
ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰਮਤਿ ਵਿਚਾਰ ਮੰਚ ਪੰਜਾਬ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਗਿਆਨ ਸਿੰਘ ਘਨੌਲੀ, ਸੇਵਾ ਮੁਕਤ ਮਾਸਟਰ ਜਗਤਾਰ ਸਿੰਘ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ, ਵਕੀਲਾਂ ਅਤੇ ਇਨਸਾਫ਼ਪਸੰਦ ਨਾਗਰਿਕਾਂ ਨਾਲ ਕਥਿਤ ਤੌਰ ’ਤੇ ਕੀਤੀ ਗਈ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਧਰਨਾਕਾਰੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਵੀ ਉਲੰਘਣ ਕੀਤਾ ਗਿਆ, ਜੋ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਮੰਚ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਅਤੇ ਵਿਚਾਰਾਂ ਦੇ ਹੱਕ ਵਿਚ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਜੇਕਰ ਲੋਕਾਂ ਦੇ ਰੋਸ ਅਤੇ ਵਿਰੋਧ ਨੂੰ ਤਾਕਤ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਦੀ ਆਵਾਜ਼ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਆਂ ਸੰਗਤ ਹੱਲ ਕਰਨਾ ਹੈ, ਨਾ ਕਿ ਵਿਰੋਧ ਕਰਨ ਵਾਲਿਆਂ ਨੂੰ ਦਬਾਉਣਾ। ਗੁਰਮਤਿ ਵਿਚਾਰ ਮੰਚ ਪੰਜਾਬ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਸਬੰਧੀ ਲੱਗੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ, ਜੇਕਰ ਦੋਸ਼ ਸਾਬਤ ਹੁੰਦੇ ਹਨ, ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।