15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਕੰਨਿਆ ਸਕੂਲ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਇੰਦਰਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ। ਸਕੂਲ ਪਹੁੰਚਣ ’ਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 15-10-2026
ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਇੰਦਰਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ। ਸਕੂਲ ਪਹੁੰਚਣ ’ਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਸਮਰਪਿਤ ਰਹਿਣ, ਮਿਹਨਤ ਕਰਨ ਤੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨੀਟ, ਜੇ ਈ ਹੈ ਆਦਿ ਪ੍ਰੋਗਰਾਮਾਂ ਵਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਅਜਿਹੀਆਂ ਪ੍ਰੀਖਿਆਵਾਂ ਅਤੇ ਵਿੱਦਿਅਕ ਪ੍ਰੋਗਰਾਮ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ, ਗਿਆਨ ਵਿਚ ਵਾਧਾ ਕਰਨ ਅਤੇ ਭਵਿੱਖ ਵਿਚ ਉੱਚ ਸਿੱਖਿਆ ਦੇ ਬਿਹਤਰ ਮੌਕੇ ਪ੍ਰਾਪਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਮੇਂ ਦੀ ਸੁਚੱਜੀ ਵਰਤੋਂ ਕਰਨ, ਨਿਯਮਿਤ ਅਧਿਐਨ ਕਰਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਲਗਨ ਤੇ ਮਿਹਨਤ ਨਾਲ ਯਤਨ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਇੰਚਾਰਜ ਪ੍ਰਿੰ ਸ਼੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਇਸ ਮੌਕੇ ਲੈਕ ਮੈਡਮ ਰਜਨੀ, ਲੈਕ ਹਰਕਮਲ ਸਿੰਘ, ਲੈਕ. ਮਨਜੀਤ ਸਿੰਘ, ਲੈਕ. ਸਤਨਾਮ ਸਿੰਘ, ਲੈਕ. ਹਰਪ੍ਰੀਤ ਕੌਰ, ਮੈਡਮ ਮਮਤਾ, ਮਾ. ਅਨਿਲ ਕੁਮਾਰ, ਰਜਨੀਤ ਕੌਰ, ਰਮਨਦੀਪ ਕੌਰ, ਹਰਜੀਤ ਕੌਰ, ਰਾਜਵਿੰਦਰ ਕੌਰ, ਕਲਰਕ ਸੁਰਿੰਦਰਪਾਲ ਸਿੰਘ, ਅਧਿਆਪਕ ਰੋਹਿਤ ਕੁਮਾਰ ਅਤੇ ਐਸ.ਐਲ.ਏ. ਨਿਤਿਨ ਸ਼ਰਮਾ ਸ਼ਾਮਲ ਸਨ। ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਭਲਿਆਣ ਨੇ ਦੋ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਜਾਰੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੇ ਗ੍ਰਹਿ ਵਿਖੇ 3 ਰੋਜ਼ਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਕੈਂਪ ਦੌਰਾਨ 2486 ਮਰੀਜ਼ਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।