15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ . ਸੁਭਾਸ਼ ਸ਼ਰਮਾ ਵਲੋਂ ਮਾਨਸਾ ’ ਚ ਹੱਤਿਆ ਦੀ ਘਟਨਾ ’ ਤੇ ਦੁੱਖ ਪ੍ਰਗਟ

ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਬੇਰਹਿਮ ਹੱਤਿਆ ’ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ।

ਡਾ. ਸੁਭਾਸ਼ ਸ਼ਰਮਾ ਅਰੀਸੀਆ ਪਿਤਾ- ਜੈ ਕੁਮਾਰ ਮਾਤਾ- ਕਾਂਤਾ ਦੇਵੀ ਵਾਸੀ- ਪਿੰਡ ਹਰਦੋ-ਹਰੀਪੁਰ, ਸ੍ਰੀ ਅਨੰਦਪੁਰ ਸਾਹਿਬ। 15-10-2026
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਬੇਰਹਿਮ ਹੱਤਿਆ ’ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਪਰਵਿੰਦਰ ਝੋਟਾ ਲੰਬੇ ਸਮੇਂ ਤੋਂ ਪੰਜਾਬ ’ਚ ਨਸ਼ਿਆਂ ਦੇ ਕੋਹਰ ਖਿਲਾਫ਼ ਨਿਡਰ ਹੋ ਕੇ ਆਵਾਜ਼ ਬੁਲੰਦ ਕਰ ਰਹੇ ਸਨ। ਮੀਡੀਆ ਰਿਪੋਰਟਾਂ ਅਨੁਸਾਰ ਨਸ਼ਿਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਇਕ ਮੈਡੀਕਲ ਸਟੋਰ ਸੰਚਾਲਕ ਨਾਲ ਹੋਏ ਵਿਵਾਦ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਸਿਰਫ ਇਕ ਕਤਲ ਨਹੀਂ, ਸਗੋਂ ਸੂਬੇ ’ਚ ਨਸ਼ਾ ਮਾਫੀਆ ਦੇ ਬੁਲੰਦ ਹੌਸਲਿਆਂ ਅਤੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ। ਇਹ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਡਾ. ਸ਼ਰਮਾ ਨੇ ਮੰਗ ਕੀਤੀ ਕਿ ਇਸ ਹੱਤਿਆਕਾਂਡ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਮੁਲਜ਼ਮ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਸਰਕਾਰ ਨੂੰ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਖ਼ਿਲਾਫ ਫੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਕਾਨੂੰਨ ’ਤੇ ਭਰੋਸਾ ਬਹਾਲ ਹੋ ਸਕੇ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ ਐਲਾਨਾਂ ਦੀ ਨਹੀਂ, ਸਗੋਂ ਜਵਾਬਦੇਹੀ ਤੇ ਪ੍ਰਭਾਵਸ਼ਾਲੀ ਪੁਲਿਸ ਕਾਰਵਾਈ ਦੀ ਲੋੜ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹੀ : ਜਥੇ ਔਲਖ ਅਗਲੀ ਖ਼ਬਰ ਅਕਾਲ ਅਕੈਡਮੀ ਕਮਾਲਪੁਰ ਦੀ ਮਾਣਮੱਤੀ ਪ੍ਰਾਪਤੀ : ਸੁਖਪ੍ਰੀਤ ਕੌਰ ਨੇ ਜਿੱਤਿਆ ਇੱਕ ਲੱਖ ਰੁਪਏ ਦਾ ਨਕਦ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।