17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਮੁੰਨੇ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੇ ਮਕਸਦ ਨਾਲ ਪਿੰਡ ਮੁੰਨੇ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ।

ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੇ ਮਕਸਦ ਨਾਲ ਪਿੰਡ ਮੁੰਨੇ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ। ਲੋਕ ਮਿਲਣੀ ਦੌਰਾਨ ਵਿਧਾਇਕ ਐਡਵੋਕੇਟ ਚੱਢਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਪਿੰਡ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਲੋਕਾਂ ਨਾਲ ਸਿੱਧਾ ਸੰਪਰਕ ਬੇਹੱਦ ਮਹੱਤਵਪੂਰਨ ਹੈ। ਲੋਕ ਮਿਲਣੀ ਰਾਹੀਂ ਵਿਧਾਇਕ ਐਡਵੋਕੇਟ ਚੱਢਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ’ਤੇ ਸਰਪੰਚ ਬਲਜਿੰਦਰ ਸਿੰਘ ਲਾਡੀ ਸਮੇਤ ਪੰਚਾਇਤ ਦੇ ਨੁਮਾਇੰਦੇ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ 15 ਸਾਲਾਂ ਤੋਂ ਮਾਈਨਿੰਗ ਦਾ ਕਾਰੋਬਾਰ ਜਾਰੀ, ਹੁਣ ਚੰਨੀ ਦੀ ਛਾਪੇਮਾਰੀ ਸਿਆਸੀ ਡਰਾਮੇਬਾਜ਼ੀ ਤਾਂ ਨਹੀਂ? - ਗੌਰਵ ਰਾਣਾ ਅਗਲੀ ਖ਼ਬਰ ਵਾਰਡ ਨੰਬਰ 16 ’ਚ 14 ਲੱਖ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।