19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਕੂਲ, ਕਾਲਜ ਤੇ ਪੇਂਡੂ ਲਾਇਬ੍ਰੇਰੀਆਂ ਭਾਸ਼ਾ ਵਿਭਾਗ ਦੀ ਵਿਸ਼ੇਸ਼ ਯੋਜਨਾ ਤਹਿਤ ਪ੍ਰਾਪਤ ਕਰ ਸਕਦੀਆਂ ਹਨ ਪੁਸਤਕਾਂ-ਜ਼ਿਲ੍ਹਾ ਭਾਸ਼ਾ ਅਫ਼ਸਰ

ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਗਿਆਨ, ਸਾਹਿਤ ਅਤੇ ਪੜ੍ਹਨ-ਲਿਖਣ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਆਪਣੀਆਂ ਲਾਇਬ੍ਰੇਰੀਆਂ ਸੇਵਾਵਾਂ ਹੋਰ ਬਿਹਤਰ ਬਣਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ 25,000 ਰੁਪਏ ਤੱਕ ਦੀ ਮੇਲਵੀਂ ਗਰਾਂਟ ਰਾਹੀਂ ਪੁਸਤਕਾਂ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 18-10-2026
ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਗਿਆਨ, ਸਾਹਿਤ ਅਤੇ ਪੜ੍ਹਨ-ਲਿਖਣ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਨੂੰ ਆਪਣੀਆਂ ਲਾਇਬ੍ਰੇਰੀਆਂ ਸੇਵਾਵਾਂ ਹੋਰ ਬਿਹਤਰ ਬਣਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ 25,000 ਰੁਪਏ ਤੱਕ ਦੀ ਮੇਲਵੀਂ ਗਰਾਂਟ ਰਾਹੀਂ ਪੁਸਤਕਾਂ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਤੇਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜ੍ਹੀ ਅੰਦਰ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬ੍ਰੇਰੀਆਂ ਵਿਚ ਚੰਗੇ ਸਾਹਿਤ ਅਤੇ ਗਿਆਨਵਰਧਕ ਪੁਸਤਕਾਂ ਦੀ ਉਪਲਬਧਤਾ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸ ਲਈ ਸਾਰੀਆਂ ਯੋਗ ਸੰਸਥਾਵਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਚਾਹਵਾਨ ਅਦਾਰੇ ਆਪਣੇ ਮੁਖੀ ਦੇ ਦਸਤਖ਼ਤਾਂ ਅਤੇ ਸੰਸਥਾ ਦੀ ਮੋਹਰ ਸਮੇਤ ਅਧਿਕਾਰਤ ਪੱਤਰ-ਮੁਖ ਉੱਤੇ ਆਪਣੀ ਮੰਗ ਤਿਆਰ ਕਰਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਦੇ ਸੰਪਰਕ ਨੰਬਰ 9464061573 ਜਾਂ ਦਫ਼ਤਰ ਦੀ ਅਧਿਕਾਰਤ ਈ-ਮੇਲ ਰਾਹੀਂ ਭੇਜ ਸਕਦੇ ਹਨ। ਪ੍ਰਾਪਤ ਹੋਣ ਵਾਲੀਆਂ ਮੰਗਾਂ ਨੂੰ ਨਿਯਮਾਂ ਅਨੁਸਾਰ ਪ੍ਰਵਾਨਗੀ ਲਈ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ, ਪਟਿਆਲਾ ਦੀ ਲੇਖਾ ਸ਼ਾਖਾ ਕੋਲ ਭੇਜਿਆ ਜਾਵੇਗਾ ਅਤੇ ਪ੍ਰਵਾਨਗੀ ਉਪਰੰਤ ਪੁਸਤਕਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਕੀਤੀ ਜਾਵੇਗੀ। ਤੇਜਿੰਦਰ ਸਿੰਘ ਗਿੱਲ ਨੇ ਸਮੂਹ ਸਕੂਲ ਮੁਖੀਆਂ, ਕਾਲਜ ਪ੍ਰਬੰਧਕਾਂ ਅਤੇ ਲਾਇਬ੍ਰੇਰੀ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੇ ਅਦਾਰਿਆਂ ਵਿਚ ਪੁਸਤਕਾਂ ਦੀ ਉਪਲਬਧਤਾ ਵਧਾਉਣ ਅਤੇ ਵਿਦਿਆਰਥੀਆਂ ਸਮੇਤ ਆਮ ਲੋਕਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਯੋਗਦਾਨ ਪਾਉਣ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਵਿਸ਼ੇ’ ’ਤੇ ਯੁਵਾ ਸੰਸਦ ਕਰਵਾਈ ਅਗਲੀ ਖ਼ਬਰ ਪਿੰਡ ਮਹਿੰਦਲੀ ਖ਼ੁਰਦ ਦੇ ਵਿਕਾਸ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਜਨ ਸੰਧਿਆ ’ਚ ਭਰੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।