18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿਚ ਖ਼ਾਲਸਾ ਸਕੂਲ ਦਾ ਵਧੀਆ ਪ੍ਰਦਰਸ਼ਨ

ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਗੁਰੂ ਨਾਨਕ ਪਬਲਿਕ ਸਕੂਲ ਲੋਧੀ ਮਾਜਰਾ ਵਿਖੇ ਕਰਵਾਈਆਂ ਗਈਆਂ। ਇਹਨਾਂ ਮੁਕਾਬਲਿਆਂ ਵਿਚ ਦੌੜਾ, ਰੱਸਾ, ਸ਼ਤਰੰਜ,ਯੋਗਾ,ਬੈਂਡਮਿੰਟਨ, ਕੁਸ਼ਤੀ ਆਦਿ ਖੇਡਾਂ ਕਰਵਾਈਆਂ ਗਈਆਂ।

ਅਜੀਤ ਡੈਸਕ 18-10-2026
ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਗੁਰੂ ਨਾਨਕ ਪਬਲਿਕ ਸਕੂਲ ਲੋਧੀ ਮਾਜਰਾ ਵਿਖੇ ਕਰਵਾਈਆਂ ਗਈਆਂ। ਇਹਨਾਂ ਮੁਕਾਬਲਿਆਂ ਵਿਚ ਦੌੜਾ, ਰੱਸਾ, ਸ਼ਤਰੰਜ,ਯੋਗਾ,ਬੈਂਡਮਿੰਟਨ, ਕੁਸ਼ਤੀ ਆਦਿ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿਚ ਖਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਭਾਗ ਲਿਆ। ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਯੁਵਰਾਜ ਸਿੰਘ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਖ਼ਾਲਸਾ ਮਾਡਲ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਰੱਸੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਖੋ-ਖੋ ਦੇ ਮੁਕਾਬਲੇ ਵਿਚ ਖਾਲਸਾ ਸਕੂਲ ਨੇ ਪਹਿਲਾ ਸਥਾਨ ਹਾਸਿਲ ਕੀਤਾ । ਸ਼ਤਰੰਜ ਲੜਕਿਆਂ ਦੇ ਮੁਕਾਬਲੇ ਵਿਚ ਖ਼ਾਲਸਾ ਮਾਡਲ ਸਕੂਲ ਦੇ ਖਿਡਾਰੀ ਸੋਹਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਲੜਕੀਆਂ ਦੇ ਸ਼ਤਰੰਜ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖਿਡਾਰਨ ਨਰਗਿਸ ਨੇ ਪਹਿਲਾ ਸਥਾਨ ਹਾਸਲ ਕੀਤਾ। ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖਿਡਾਰਨ ਨਰਗਿਸ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਕਬੱਡੀ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ ਵਿਚ ਖਾਲਸਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਹੈਂਡਬਾਲ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ ਵਿਚ ਖ਼ਾਲਸਾ ਸਕੂਲ ਨੇ ਦੂਜਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚਾਂ ਦੀਆਂ ਇਹਨਾਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ । ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਕੋਚਾਂ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆ ਹਨ। ਇਸ ਮੌਕੇ ’ਤੇ ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਗੀਤਾ ਰਾਣੀ, ਰੀਟਾ, ਕਿਰਨਜੀਤ ਕੌਰ,ਦੀਕਸ਼ਾ, ਵਿਨੀਤ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ 19 ਅਕਤੂਬਰ ਨੂੰ ਵਿਧਾਇਕਾਂ ਨੂੰ ਲਾਹਨਤ ਪੱਤਰ ਦੁ... ਅਗਲੀ ਖ਼ਬਰ ਹਲਕਾ ਇੰਚਾਰਜ ਸ੍ਰੀ ਗੜ੍ਹੀ ਵਲੋਂ ਕਤਲੌਰ ਤੋਂ ਸੰਧੂਆਂ ਸੜਕ ਨਵਿਆਉਣ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।