19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਜਥੇਬੰਦੀ ‘ ਵਾਰਿਸ ਪੰਜਾਬ ਦੇ ’ ਵਿਚ ਸ਼ਾਮਿਲ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੋਪੜ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਜਥੇਬੰਦਕ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਪਿੰਡ ਖੱਡ ਰਾਜਗੀਰੀ ਦੇ ਬਾਬਾ ਸ਼ਸ਼ੀ ਪਾਲ ਸਿੰਘ ਅਤੇ ਪਿੰਡ ਬਾਹਮਣ ਮਾਜਰਾ ਦੇ ਬਾਬਾ ਚੈਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 19-10-2026
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੋਪੜ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਜਥੇਬੰਦਕ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਪਿੰਡ ਖੱਡ ਰਾਜਗੀਰੀ ਦੇ ਬਾਬਾ ਸ਼ਸ਼ੀ ਪਾਲ ਸਿੰਘ ਅਤੇ ਪਿੰਡ ਬਾਹਮਣ ਮਾਜਰਾ ਦੇ ਬਾਬਾ ਚੈਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਦੋਵੇਂ ਆਗੂ ਪੁਰਾਣੇ ਟਕਸਾਲੀ ਅਕਾਲੀ ਆਗੂ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਜਥੇਬੰਦੀ ਵਿਚ ਸ਼ਾਮਲ ਹੋਣ ਨੂੰ ਹਲਕਾ ਰੋਪੜ ਵਿਚ ਪਾਰਟੀ ਦੀਆਂ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਦੋਵਾਂ ਆਗੂਆਂ ਦਾ ਜਥੇਬੰਦੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਤਜਰਬੇਕਾਰ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਮਹੱਤਵਪੂਰਨ ਹੈ। ਉਨ੍ਹਾਂ ਉਮੀਦ ਜਤਾਈ ਕਿ ਦੋਵੇਂ ਆਗੂ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਹਲਕਾ ਰੋਪੜ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕਮਲਜੀਤ ਸਿੰਘ ਸੇਖਪੁਰ, ਗੁਰਬਖਸ਼ ਸਿੰਘ ਫ਼ੌਜੀ ਨੌਧੇਮਾਜਰਾ, ਹਰਪ੍ਰੀਤ ਸਿੰਘ ਅਤੇ ਸੁਰਵਿੰਦਰ ਸਿੰਘ ਮੀਰਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਨਾਲ ਦਰਬਾਰ ਖ਼ਾਲਸਾ ( ਦਸਹਿਰਾ ) ਸ... ਅਗਲੀ ਖ਼ਬਰ ਮਾਣਕੂਮਾਜਰਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸੰਪੰਨ ਵਿਧਾਇਕ ਐਡਵੋਕੇਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।