19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਹਿੜਮਜਾਰਾ ਵਿਖੇ ਲੋਕਾਂ ਨਾਲ ਮੀਟਿੰਗ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 2.5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਕੀਤਾ ਭੇਟ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਹਿੜਮਜਾਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੀਆਂ ਲੋੜਾਂ ਬਾਰੇ ਜਾਣਕਾਰੀ ਲਈ।

ਅਜੀਤ ਡੈਸਕ 19-10-2026
ਨੂਰਪੁਰ ਬੇਦੀ, 18 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਹਿੜਮਜਾਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੀਆਂ ਲੋੜਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਵਿਧਾਇਕ ਵਲੋਂ ਗ੍ਰਾਮ ਪੰਚਾਇਤ ਚਹਿੜਮਜਾਰਾ ਨੂੰ ਵਿਕਾਸ ਕਾਰਜਾਂ ਲਈ 2.5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ ਗਿਆ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਥਾਨਕ ਪੱਧਰ ’ਤੇ ਦਰਪੇਸ਼ ਮੁੱਦਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਗ੍ਰਾਮ ਪੰਚਾਇਤ ਨੂੰ ਦਿੱਤੀ ਗਈ ਗਰਾਂਟ ਨਾਲ ਪਿੰਡ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਰਪੰਚ ਅਵਤਾਰ ਸਿੰਘ ਕੂੰਨਰ, ਬਲਕਾਰ ਸਿੰਘ ਸਰਥਲੀ, ਸਰਪੰਚ ਜਸਵਿੰਦਰ ਸਿੰਘ ਚਹਿੜ ਮਜਾਰਾ, ਬਲਕਾਰ ਸਿੰਘ ਚਹਿੜਮਜਾਰਾ ਤੋਂ ਇਲਾਵਾ ਹੋਰ ਪੰਚਾਇਤ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਸੇਖਪੁਰ ਦੀ ਗ੍ਰਾਮ ਪੰਚਾਇਤ ਨੂੰ 4 ਲੱਖ ਦੀ ਦਿੱਤੀ ਗਰਾਂਟ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।