20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਰਦਾਸ ਮਗਰੋਂ 20 ਵਿਦਿਆਰਥੀਆਂ ਨੇ ਕੀਤੇ ਸ੍ਰੀ ਸਹਿਜ ਪਾਠ ਆਰੰਭ

ਭਰਤਗੜ੍ਹ, 19 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਸਿੱਖਿਅਤ ਹੋ ਰਹੇ ਵਿਦਿਆਰਥੀਆਂ ਨੇ 20 ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਅਰੰਭ ਕੀਤੇ। ਅਰੰਭਤਾ ਤੋਂ ਪਹਿਲਾਂ ਇਹ ਸਾਰੇ ਵਿਦਿਆਰਥੀ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਅਧਿਆਪਕਾ ਬੀਬੀ ਸੰਤੋਸ਼ ਕੌਰ ਨਾਲ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਵਿਖੇ ਨਤਮਸਤਕ ਹੋਏ, ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਚ ਹੁਕਮਨਾਮਾ ਲੈਣ ਮਗਰੋਂ ਅਰਦਾਸ ਕਰਵਾਕੇ 20 ਸ੍ਰੀ ਸਹਿਜ ਪਾਠ ਅਰੰਭ ਕੀਤੇ।

ਅਜੀਤ ਡੈਸਕ 20-10-2026
ਭਰਤਗੜ੍ਹ, 19 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਸਿੱਖਿਅਤ ਹੋ ਰਹੇ ਵਿਦਿਆਰਥੀਆਂ ਨੇ 20 ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਅਰੰਭ ਕੀਤੇ। ਅਰੰਭਤਾ ਤੋਂ ਪਹਿਲਾਂ ਇਹ ਸਾਰੇ ਵਿਦਿਆਰਥੀ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਅਧਿਆਪਕਾ ਬੀਬੀ ਸੰਤੋਸ਼ ਕੌਰ ਨਾਲ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਵਿਖੇ ਨਤਮਸਤਕ ਹੋਏ, ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਚ ਹੁਕਮਨਾਮਾ ਲੈਣ ਮਗਰੋਂ ਅਰਦਾਸ ਕਰਵਾਕੇ 20 ਸ੍ਰੀ ਸਹਿਜ ਪਾਠ ਅਰੰਭ ਕੀਤੇ। ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿੱਕੀ ਉਮਰੇ ਬੱਚਿਆਂ ਦੇ ਮਨਾਂ ’ਚ ਗੁਰਬਾਣੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ, ਉਨ੍ਹਾਂ ਨੂੰ ਸਿੱਖੀ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ, ਸਹਿਜ ਪਾਠ ਰਾਹੀਂ ਵਿਦਿਆਰਥੀਆਂ ਨੂੰ ਨਾਮ ਸਿਮਰਨ, ਸੇਵਾ, ਨਿਮਰਤਾ, ਸਚਾਈ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਮਿਲੇਗੀ, ਅੱਜ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਸਮੂਹ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ, ਸਮਝਣ ਅਤੇ ਉਸ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਬਲ ਬਖ਼ਸ਼ਣ। ਇਨ੍ਹਾਂ ਦੱਸਿਆ ਕਿ ਇਹ ਵਿਦਿਆਰਥੀ ਸੰਸਥਾ ਜਾਂ ਆਪੋ-ਆਪਣੇ ਘਰ ’ਚ ਮਿਲੇ ਵਕਤ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸੰਪੂਰਨ ਕਰਨਗੇ, ਬਾਣੀ ਸੰਪੂਰਨ ਹੋਣ ’ਤੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਸਹਿਜ ਪਾਠਾਂ ਦੇ ਭੋਗ ਪੈਣਗੇ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਨੰਨ੍ਹੇ-ਮੁੰਨੇ ਬੱਚਿਆ... ਅਗਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਮੋਠਾਪੁਰ ਦੇ ਫੁੱਟਬਾਲ ਕੱਪ ਵਿਚ ਕੀਤੀ ਸ਼ਿਰਕਤ ਨੌਜਵਾਨਾਂ ਨੂੰ ਨਸ਼ਿਆਂ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।