ਸ੍ਰੀ ਚਮਕੌਰ ਸਾਹਿਬ ਵਿਖੇ ਰਾਮ-ਲੀਲ੍ਹਾ ਦੇ ਮੰਚਨ ਦਾ ਉਦਘਾਟਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨੇ ਕੀਤਾ
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਰਾਮਾ ਡਰਾਮਾਟਿੱਕ ਕਲੱਬ ਸ੍ਰੀ ਚਮਕੌਰ ਸਾਹਿਬ ਵਲੋਂ ਇੱਥੋਂ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕਰਵਾਏ ਜਾ ਰਹੇ ਸ੍ਰੀ ਰਾਮ ਲੀਲ੍ਹਾ ਦੇ ਨੌਵੇਂ ਦਿਨ ਦੀ ਸਟੇਜ ਦਾ ਉਦਘਾਟਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ (ਸਪੁੱਤਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ) ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ੍ਰੀ ਚੰਨੀ ਵਲੋਂ ਹਲਕੇ ਦੇ ਕਰਵਾਏ ਵਿਕਾਸ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾਂ ਜਾਤ ਪਾਤ ਤੇ ਧਰਮ ਤੋਂ ਉੱਪਰ ਉਠ ਕੇ ਸਮਾਜ ਦੀ ਸੇਵਾ ਕੀਤੀ ਹੈ।
ਅਜੀਤ ਡੈਸਕ
21-10-2026