22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਕੜੋਨਾਂ ਕਲਾਂ ਸਕੂਲ ’ ਚ ਕਰਵਾਏ ਬਲਾਕ ਪੱਧਰੀ ਸਾਇੰਸ ਡਰਾਮੇ ਡੱਲਾ ਨੇ ਹਾਸਿਲ ਕੀਤਾ ਪਹਿਲਾ ਸਥਾਨ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਨੈਸ਼ਨਲ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਬਲਾਕ ਨੋਡਲ ਅਫ਼ਸਰ ਬਲਵੰਤ ਸਿੰਘ (ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ) ਦੀ ਅਗਵਾਈ ਹੇਠ ਬਲਾਕ ਪੱਧਰੀ ਸਾਇੰਸ ਡਰਾਮਾ ਕਰਵਾਇਆ ਗਿਆ। ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਲਗਭਗ 8 ਟੀਮਾਂ ਨੇ ਭਾਗ ਲਿਆ ।

ਅਜੀਤ ਡੈਸਕ 23-10-2026
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਨੈਸ਼ਨਲ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਬਲਾਕ ਨੋਡਲ ਅਫ਼ਸਰ ਬਲਵੰਤ ਸਿੰਘ (ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ) ਦੀ ਅਗਵਾਈ ਹੇਠ ਬਲਾਕ ਪੱਧਰੀ ਸਾਇੰਸ ਡਰਾਮਾ ਕਰਵਾਇਆ ਗਿਆ। ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਲਗਭਗ 8 ਟੀਮਾਂ ਨੇ ਭਾਗ ਲਿਆ । ਇਸ ਮੌਕੇ ਬਲਾਕ ਰਿਸੋਰਸ ਪਰਸਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਇੰਸ ਡਰਾਮਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੇ ਪਹਿਲਾ ਸਥਾਨ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜ੍ਹੋਨਾ ਕਲਾਂ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਫਿਜਾਬਾਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਲੈਕ ਰਬਿੰਦਰ ਸਿੰਘ ਰੱਬੀ ਭੱਕੂ ਮਾਜਰਾ , ਕੁਲਵੰਤ ਸਿੰਘ ਸਾਇੰਸ ਮਾਸਟਰ ਕੋਟਲਾ ਨਿਹੰਗ ਅਤੇ ਵਿਵੇਕ ਸ਼ਰਮਾ ਸਾਇੰਸ ਮਾਸਟਰ ਗੱਗੋ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜਿਲ੍ਹਾ ਰਿਸੋਰਸ ਪਰਸਨ ਵਿਪਨ ਕਟਾਰੀਆ ਨੇ ਸਾਇੰਸ ਡਰਾਮੇ ਦੀ ਭੂਮਿਕਾ ਤੇ ਵਿਦਿਆਰਥੀ ਜੀਵਨ ਵਿਚ ਮਹੱਤਵ ਬਾਰੇ ਸਮਝਾਇਆ।ਅੱਜ ਦੇ ਇਸ ਸਾਇੰਸ ਡਰਾਮੇ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਅਨੁਪਮ ਹਾਫਿਜ਼ਾਬਾਦ, ਬਲਵਿੰਦਰ ਕੌਰ ਬੇਲਾ, ਮਨਿੰਦਰ ਕੌਰ ਮੋਹਣ ਮਾਜਰਾ, ਸਮ੍ਰਿਤੀ ਸ਼ਰਮਾ ਸੰਧੂਆਂ, ਭਾਵਨਾ ਬਾਂਸਲ ਬਜੀਦਪੁਰ, ਹਰਦੀਪ ਕੌਰ ਡੱਲਾ ਰਣਧੀਰ ਕੌਰ ਡੱਲਾ, ਅਮਨਦੀਪ ਕੌਰ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਡਰਾਮੇ ਦਾ ਆਨੰਦ ਮਾਣਿਆ।
ਪਿਛਲੀ ਖ਼ਬਰ ਮੁਲਾਜ਼ਮ ਮੰਗਾਂ ਲਈ ਇੰਟਕ ਤੇ ਸਾਂਝਾ ਮੋਰਚਾ ਨੇ ਬੀ . ਬੀ . ਐੱਮ . ਬੀ . ਚੇਅਰਮੈਨ ਕੋਲ ਚੁੱਕੀ ਆਵਾਜ਼ ਕੁਆਰਟਰਾਂ ਦੇ ਛੇ ਗੁ... ਅਗਲੀ ਖ਼ਬਰ ਬਲਕਾਰ ਸਿੰਘ ਬੈਨੀਵਾਲ ਆਮ ਆਦਮੀ ਪਾਰਟੀ ਦੇ ਮਾਲਵਾ ਈਸਟ ਜ਼ੋਨ ਦੇ ਇੰਚਾਰਜ ਨਿਯੁਕਤ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।