24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਅੱਜ ਰੂਪਨਗਰ ਪਹੁੰਚੇਗਾ

ਰੂਪਨਗਰ, 23 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਤਹਿਤ ਅੱਜ 24 ਅਕਤੂਬਰ 2026 ਨੂੰ ਬਾਅਦ ਦੁਪਹਿਰ 3:30 ਵਜੇ ਟਰਾਫ਼ੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਪ੍ਰਾਪਤ ਕਰਕੇ ਰੂਪਨਗਰ ਲਿਆਂਦੀ ਜਾਵੇਗੀ। ਇਹ ਟਰਾਫ਼ੀ ਆਈ.

ਅਜੀਤ ਡੈਸਕ 24-10-2026
ਰੂਪਨਗਰ, 23 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਤਹਿਤ ਅੱਜ 24 ਅਕਤੂਬਰ 2026 ਨੂੰ ਬਾਅਦ ਦੁਪਹਿਰ 3:30 ਵਜੇ ਟਰਾਫ਼ੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਪ੍ਰਾਪਤ ਕਰਕੇ ਰੂਪਨਗਰ ਲਿਆਂਦੀ ਜਾਵੇਗੀ। ਇਹ ਟਰਾਫ਼ੀ ਆਈ.ਆਈ.ਟੀ. ਰੋਡ, ਸੁਰਜੀਤ ਦੀਆਂ ਲਾਈਟਾਂ ਅਤੇ ਬੇਲਾ ਚੌਕ ਰਾਹੀਂ ਹੁੰਦੀ ਹੋਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪਹੁੰਚੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਨੇ ਦੱਸਿਆ ਕਿ ਮਿਤੀ 25 ਅਕਤੂਬਰ 2026 ਨੂੰ ਸਵੇਰੇ 7:00 ਵਜੇ ਨਹਿਰੂ ਸਟੇਡੀਅਮ ਰੂਪਨਗਰ ਤੋਂ ਇਹ ਟਰਾਫ਼ੀ ਮਾਛੀਵਾੜਾ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਖੇਡ ਵਿਭਾਗ ਦੇ ਹਵਾਲੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ। ਪੰਜਾਬ ਪਹਿਲੀ ਵਾਰ ਆਪਣੀ ਧਰਤੀ ’ਤੇ ਇਸ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ, ਜੋ ਸੂਬੇ ਦੀ ਅਮੀਰ ਹਾਕੀ ਵਿਰਾਸਤ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਹਾਕੀ ਪ੍ਰਤੀ ਰੁਚੀ ਅਤੇ ਉਤਸ਼ਾਹ ਪੈਦਾ ਕਰਨਾ, ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਅਤੇ ਪੰਜਾਬ ਦੀ ਹਾਕੀ ਵਿਰਾਸਤ ਨੂੰ ਹੋਰ ਪ੍ਰਫੁੱਲਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਸਾਰੇ ਮੈਚਾਂ ਦੌਰਾਨ ਦਰਸ਼ਕਾਂ ਲਈ ਦਾਖ਼ਲਾ ਮੁਫ਼ਤ ਰੱਖਿਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਖੇਡ ਪ੍ਰੇਮੀ ਮੈਚਾਂ ਦਾ ਆਨੰਦ ਮਾਣ ਸਕਣ ਅਤੇ ਖਿਡਾਰੀਆਂ ਦਾ ਹੌਸਲਾ ਵਧਾ ਸਕਣ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਨਾਲ ਚੱਟਾਨ ਵਾਂਗ ਖੜ੍ਹੀ ਹੈ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ-ਅਸ਼ਵ... ਅਗਲੀ ਖ਼ਬਰ ਰੂਪਨਗਰ ’ ਚੋਂ ਗੁਜ਼ਰਦੇ 7 ਕਿੱਲੋਮੀਟਰ ਲੰਬੇ ਬਾਈਪਾਸ ਦੇ ਬਣੇ ਨਰਕ ਵਰਗੇ ਹਾਲਾਤ : ਹਲਕਾ ਸੁਧਾਰ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।