ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਮੰਡੀਆਂ ਵਿਚ 13,864 ਮੀਟ੍ਰਿਕ ਟਨ ਝੋਨੇ ਦੀ ਆਮਦ - ਐੱਸ . ਡੀ . ਐੱਮ
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਗਾਤਾਰ ਜਾਰੀ ਹੈ। ਮੰਡੀਆਂ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਚੁਕਾਈ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਅਜੀਤ ਡੈਸਕ
24-10-2026