25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਣਾ ਕੇ.ਪੀ. ਸਿੰਘ ਦੇ ਨੀਂਹ ਪੱਥਰ ਦੀ ਭੰਨ-ਤੋੜ, ਕਾਂਗਰਸੀਆ ’ਚ ਭਾਰੀ ਰੋਸ

ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ.

ਅਜੀਤ ਡੈਸਕ 25-10-2026
ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਨੰਗਲ ਖੇਤਰ ਵਿਚ ਕਰਵਾਏ ਗਏ ਵਿਕਾਸ ਕਾਰਜ ਦੇ ਨੀਂਹ ਪੱਥਰ ਨੂੰ ਕਥਿਤ ਤੌਰ ’ਤੇ ਤੋੜੇ ਜਾਣ ਨੂੰ ਲੈ ਕੇ ਕਾਂਗਰਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹੈ ਹੈ। ਇਸ ਮਾਮਲੇ ਵਿਚ ਬਲਾਕ ਕਾਂਗਰਸ ਕਮੇਟੀ, ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ, ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਨੀਂਹ ਪੱਥਰ ਵਿਕਾਸ ਕਾਰਜਾਂ ਦੀ ਪਛਾਣ ਹੁੰਦੇ ਹਨ। ਇਸ ਲਈ ਇਸ ਤਰ੍ਹਾਂ ਦੀ ਭੰਨ-ਤੋੜ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਬਿਨਾਂ ਕਿਸੇ ਦਬਾਅ ਦੇ ਜਾਂਚ ਮੁਕੰਮਲ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਤਿਸ਼ ਸ਼ਰਮਾ, ਕੌਂਸਲਰ ਲਖਵੀਰ ਲੱਕੀ, ਸਾਬਕਾ ਕੌਂਸਲਰ ਦੀਪਕ ਨੰਦਾ ਅਤੇ ਵਿਜੇ ਕੌਂਸਲ, ਕਾਮਰੇਡ ਬਿਕਰਮ ਸਿੰਘ, ਰਹਿਮਤ ਅਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ‘ਆਓ, ਪੋਲੀਓ ਦਾ ਖ਼ਾਤਮਾ ਕਰੀਏ’ ਮੁਹਿੰਮ ਤਹਿਤ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।