25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ

ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਅਮਰਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 25-10-2026
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਅਮਰਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ , ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਤੇ ਹੋਰ ਪਿੰਡ ਵਾਸੀ ਪੰਚਾਇਤ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਨੇ ਮੰਡਲ ਕਾਰਜਕਾਰਨੀ ਦੀ ਮੀਟਿੰਗ ’ਚ ਵਰਕਰਾਂ ਨਾਲ ਸੰਗਠਨ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ ਅਗਲੀ ਖ਼ਬਰ ਸਾਇੰਸ ਡਰਾਮਾ ਮੁਕਾਬਲੇ ’ਚ ਸਕੂਲ ਰਾਏਪੁਰ ਨੇ ਲਗਾਤਾਰ ਤੀਜੇ ਸਾਲ ਬਲਾਕ ਪੱਧਰ ’ਤੇ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।