26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਜਪਾ ਦੀ ਰੂਪਨਗਰ ਮੰਡਲ ਕਾਰਜਕਾਰਨੀ ਮੀਟਿੰਗ ’ ਚ ਸੰਗਠਨ ਦੀ ਮਜ਼ਬੂਤੀ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਬੂਥ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਮੰਡਲ ਦੀ ਕਾਰਜਕਾਰਨੀ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਆਈ.

ਮੀਟਿੰਗ ਨੂੰ ਸੰਬੋਧਨ ਕਰ ਰਹੇ ਅਜੈਵੀਰ ਸਿੰਘ ਲਾਲਪੁਰਾ ਅਤੇ ਮੀਟਿੰਗ ਵਿਚ ਸ਼ਾਮਿਲ ਭਾਜਪਾ ਆਗੂ ਤੇ ਵਰਕਰ । 26-10-2026
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਮੰਡਲ ਦੀ ਕਾਰਜਕਾਰਨੀ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਆਈ.ਟੀ. ਪ੍ਰਧਾਨ ਇੰਦਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਜਲਾ ਸਮੇਤ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇੰਦਰਜੀਤ ਸਿੰਘ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਅਤੇ ਆਪਸੀ ਤਾਲਮੇਲ ਨਾਲ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਲਈ ਪ੍ਰੇਰਿਤ ਕੀਤਾ। ਜਗਦੀਸ਼ ਚੰਦਰ ਕਜਲਾ ਨੇ ਮੰਡਲ ਪੱਧਰ ’ਤੇ ਪਾਰਟੀ ਦੇ ਕੰਮਕਾਜ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਾਰਟੀ ਦੀ ਤਾਕਤ ਉਸ ਦਾ ਮਜ਼ਬੂਤ ਬੂਥ ਢਾਂਚਾ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਵਰਕਰਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਦੀਵਾਲੀ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ ਗਈਆਂ ਅਤੇ ਸਾਰਿਆਂ ਦੀ ਖ਼ੁਸ਼ਹਾਲੀ ਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ। ਇਸ ਮੌਕੇ ਗਗਨ ਗੁਪਤਾ, ਅਮਨਪ੍ਰੀਤ ਸਿੰਘ ਕਬਰਵਾਲ, ਐਡਵੋਕੇਟ ਸੂਰਜ ਪ੍ਰਕਾਸ਼ ਕੌਂਸਲ, ਲੋਕੇਸ਼ ਕੁਮਾਰ, ਅਸ਼ੋਕ ਕੁਮਾਰ, ਤਰਸੇਮ ਲਾਲ, ਰਾਜੂ, ਰਾਜੇਸ਼ ਸਹਿਗਲ, ਸੰਜੇ ਪ੍ਰਤਾਪ ਜੈਨ, ਧਰਮਿੰਦਰ ਕੁਮਾਰ, ਰਾਕੇਸ਼ ਚੋਪੜਾ, ਮੁਕੇਸ਼ ਗੁਪਤਾ, ਕਰਮਜੀਤ ਕੌਰ, ਜਸਬੀਰ ਕੌਰ, ਰਾਜੇਸ਼ਵਰ ਨੱਡਾ, ਅਵਨੀਤ ਚੌਧਰੀ, ਰਮਨ ਜਿੰਦਲ, ਸੋਹਨ ਕਬਰਵਾਲ, ਰਾਜੇਸ਼ ਮਹਿਤਾ, ਰਾਜੇਸ਼ ਰਾਜੂ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡੀ . ਏ . ਪੀ . ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ , ਇਲਾਕਾ ਸੰਘਰਸ਼ ਕਮੇਟੀ ਵਲੋਂ ਐੱਨ . ਐੱਫ . ਐੱਲ . ਨੂੰ ਮੰਗ - ਪੱਤਰ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਉੱਤਰੇਗੀ ਸੜਕਾਂ ’ ਤੇ : ਅਸ਼ਵਨੀ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।