ਪਿੰਡ ਥਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ
ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਥਾਣਾ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
26-10-2026