26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਪਾਵਰ ਕਾਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਦੀ ਚੋਣ ’ਤੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਪਾਵਰ ਕਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਅਤੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ’ਤੇ ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

ਮਨਮੋਹਣ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਰਿਟਰਨਿੰਗ ਅਫ਼ਸਰ ਤੇ ਸਾਬਕਾ ਏ.ਡੀ.ਸੀ. ਅਵਤਾਰ ਸਿੰਘ, ਜੇ.ਸੀ.ਟੀ. ਦੇ ਮਾਲਕ ਸਮੀਰ ਥਾਪਰ ਅਤੇ ਨਵੇਂ ਚੁਣੇ ਪ੍ਰਧਾਨ ਸੱਤਿਆਜੀਤ ਸਿੰਘ। 26-10-2026
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਪਾਵਰ ਕਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਅਤੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ’ਤੇ ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਮਨਮੋਹਣ ਸਿੰਘ ਦੀ ਅਗਵਾਈ ਹੇਠ ਕਲੱਬ ਵਲੋਂ ਇਲਾਕੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਮੁਫ਼ਤ ਫੁੱਟਬਾਲ ਸਿਖਲਾਈ ਦਿੱਤੀ ਜਾਂਦੀ ਹੈ। ਖਿਡਾਰੀਆਂ ਨੂੰ ਖੇਡਣ ਲਈ ਮੈਦਾਨ ਅਤੇ ਹੋਰ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਨਾਲ ਹਰ ਸਾਲ ਫੁੱਟਬਾਲ ਟੂਰਨਾਮੈਂਟ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੇ ਪੁੱਤਰ ਗੁਰਤੇਜ ਸਿੰਘ ਨੰਨ੍ਹਾ ਵੀ ਫੁੱਟਬਾਲ ਦੇ ਨਾਮਵਰ ਖਿਡਾਰੀ ਹਨ। ਉਹ ਦੇਸ਼ ਦੇ ਪ੍ਰਮੁੱਖ ਕਲੱਬਾਂ ਵਲੋਂ ਖੇਡ ਚੁੱਕੇ ਹਨ ਅਤੇ ਇਸ ਸਮੇਂ ਖੇਡ ਵਿਭਾਗ ਵਿਚ ਖੇਡ ਸੁਪਰਵਾਈਜ਼ਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਮਨਮੋਹਣ ਸਿੰਘ ਦੀ ਚੋਣ ’ਤੇ ਭਾਰਤੀ ਫੁੱਟਬਾਲ ਟੀਮ ਦੇ ਸਾਬਕਾ ਕਪਤਾਨ ਅਤੇ ਏਸ਼ੀਅਨ ਸਟਾਰ ਪਰਮਿੰਦਰ ਸਿੰਘ ਕੰਗ, ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਸੱਤਿਆਜੀਤ ਸਿੰਘ, ਡਾ. ਆਰ.ਐੱਸ. ਪਰਮਾਰ, ਪਰਮਜੀਤ ਸਿੰਘ ਮੱਕੜ, ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਭੁੱਲਰ, ਅਸ਼ੋਕ ਕੁਮਾਰ ਕੌਸ਼ਲ, ਨਰਿੰਦਰ ਸਿੰਘ ਘਨੌਲੀ, ਗੁਰਪ੍ਰੀਤ ਸਿੰਘ ਪਪਰਾਲਾ, ਸੁਖਵਿੰਦਰ ਸਿੰਘ ਪਟਵਾਰੀ, ਐਡਵੋਕੇਟ ਰਾਜੀਵ ਸ਼ਰਮਾ, ਰਾਜੇਸ਼ ਕੁਮਾਰ ਲੱਕੀ, ਸਿਮਰਨ ਸਿੰਘ ਧਾਲੀਵਾਲ, ਗੁਰਜੀਤ ਸਿੰਘ ਗਿੱਲ (ਇੰਗਲੈਂਡ), ਗੁਰਭੇਜ ਸਿੰਘ ਲੌਦੀ ਮਾਜਰਾ, ਗੁਰਦੀਪ ਸਿੰਘ ਭਲਿਆਣ ਅਤੇ ਹਰਮਿੰਦਰ ਸਿੰਘ ਗੋਗੀ ਭਲਿਆਣ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ।
ਪਿਛਲੀ ਖ਼ਬਰ ਸੇਂਟ ਮੈਰੀ ਸਕੂਲ ਹਿਆਤਪੁਰ ਦੇ 2 ਵਿਦਿਆਰਥੀਆਂ ਨੇ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ’ ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਜੱਟਪੁਰ ਦੇ ਵਿਕਾਸ ਕਾਰਜਾਂ ਲਈ ਪ੍ਰਦਾਨ ਕੀਤੀ 5 ਲੱਖ ਰੁਪਏ ਦੀ ਗਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।