27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁੰਨੋ ਮਾਜਰਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਤੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਰੂਪਨਗਰ/ਘਨੌਲੀ, 26 ਅਕਤੂਬਰ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਸੰਤ ਬਾਬਾ ਰਤਨ ਸਿੰਘ ਸਪੋਰਟਸ ਕਲੱਬ ਅਤੇ ਨੌਜਵਾਨ ਸਭਾ ਪਿੰਡ ਗੁੰਨੋ ਮਾਜਰਾ ਵਲੋਂ ਪਿੰਡ ਵਿਚ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ- ਦਿਨੇਸ਼ ਚੱਢਾ 27-10-2026
ਰੂਪਨਗਰ/ਘਨੌਲੀ, 26 ਅਕਤੂਬਰ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਸੰਤ ਬਾਬਾ ਰਤਨ ਸਿੰਘ ਸਪੋਰਟਸ ਕਲੱਬ ਅਤੇ ਨੌਜਵਾਨ ਸਭਾ ਪਿੰਡ ਗੁੰਨੋ ਮਾਜਰਾ ਵਲੋਂ ਪਿੰਡ ਵਿਚ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਆਖਰੀ ਦਿਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪਿੰਡਾਂ ਦੀਆਂ ਖੇਡ ਸੰਸਥਾਵਾਂ, ਕਲੱਬਾਂ ਅਤੇ ਨੌਜਵਾਨ ਸਭਾਵਾਂ ਦਾ ਯੋਗਦਾਨ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਮਿਹਨਤ, ਲਗਨ ਅਤੇ ਖੇਡ ਭਾਵਨਾ ਹੀ ਖਿਡਾਰੀ ਦੀ ਅਸਲ ਪਛਾਣ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ। ਅੰਤ ਵਿਚ ਪ੍ਰਬੰਧਕਾਂ ਨੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ।
ਪਿਛਲੀ ਖ਼ਬਰ ਰੂਪਨਗਰ ’ ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।