28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹੇ ’ ਚ ਸੈਰ - ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ ਜਾਵੇਗਾ ‘ ਰਿਵਰ ਫੈਸਟੀਵਲ ’ ਅਤੇ ‘ ਪੰਜਾਬ ਸਖੀ ਸ਼ਕਤੀ ਮੇਲਾ ’ - ਡਿਪਟੀ ਕਮਿਸ਼ਨਰ

ਰੂਪਨਗਰ, 27 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ, ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਅਤੇ ਸਥਾਨਕ ਉੱਦਮੀਆਂ ਤੇ ਸਵੈ-ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਅਤੇ ਵਿਕਰੀ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 21 ਨਵੰਬਰ ਤੋਂ 1 ਦਸੰਬਰ ਤੱਕ ਨਹਿਰੂ ਸਟੇਡੀਅਮ ਰੂਪਨਗਰ ਦੇ ਸਾਹਮਣੇ ਸਥਿਤ ਨਵੇਂ ਬੱਸ ਅੱਡੇ ਵਿਖੇ ‘ਰਿਵਰ ਫੈਸਟੀਵਲ’ ਅਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ‘ਰਿਵਰ ਫੈਸਟੀਵਲ’ ਦੌਰਾਨ ਵੱਖ-ਵੱਖ ਸੂਬਿਆਂ ਦੇ ਕਲਾਕਾਰਾਂ ਵਲੋਂ ਸੰਗੀਤਕ ਅਤੇ ਸਭਿਆਚਾਰਕ ਤੇ ਸਟੇਜ ਪ੍ਰੋਗਰਾਮ, ਫੈਸ਼ਨ ਸ਼ੋਅ, ਲੋਕ ਨਾਚ ਅਤੇ ਦਿਲਕਸ਼ ਪੇਸ਼ਕਾਰੀਆਂ ਦਿੱਤੀ ਜਾਣਗੀਆਂ।

ਅਜੀਤ ਡੈਸਕ 28-10-2026

ਰੂਪਨਗਰ, 27 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ, ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਅਤੇ ਸਥਾਨਕ ਉੱਦਮੀਆਂ ਤੇ ਸਵੈ-ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਅਤੇ ਵਿਕਰੀ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 21 ਨਵੰਬਰ ਤੋਂ 1 ਦਸੰਬਰ ਤੱਕ ਨਹਿਰੂ ਸਟੇਡੀਅਮ ਰੂਪਨਗਰ ਦੇ ਸਾਹਮਣੇ ਸਥਿਤ ਨਵੇਂ ਬੱਸ ਅੱਡੇ ਵਿਖੇ ‘ਰਿਵਰ ਫੈਸਟੀਵਲ’ ਅਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ‘ਰਿਵਰ ਫੈਸਟੀਵਲ’ ਦੌਰਾਨ ਵੱਖ-ਵੱਖ ਸੂਬਿਆਂ ਦੇ ਕਲਾਕਾਰਾਂ ਵਲੋਂ ਸੰਗੀਤਕ ਅਤੇ ਸਭਿਆਚਾਰਕ ਤੇ ਸਟੇਜ ਪ੍ਰੋਗਰਾਮ, ਫੈਸ਼ਨ ਸ਼ੋਅ, ਲੋਕ ਨਾਚ ਅਤੇ ਦਿਲਕਸ਼ ਪੇਸ਼ਕਾਰੀਆਂ ਦਿੱਤੀ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੇ ਵੱਖ-ਵੱਖ ਸਟਾਲ, ਝੂਲੇ, ਰਾਈਡਜ਼ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਵੀ ਮੇਲੇ ਦਾ ਮੁੱਖ ਆਕਰਸ਼ਣ ਹੋਣਗੀਆਂ। ਉਨ੍ਹਾਂ ਕਿਹਾ ਕਿ ‘ਪੰਜਾਬ ਸਖੀ ਸ਼ਕਤੀ ਮੇਲੇ’ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਅਤੇ ਮਾਈਕਰੋ, ਛੋਟੇ ਤੇ ਦਰਮਿਆਨੇ ਲਘੂ ਉਦਯੋਗਾਂ ਵਲੋਂ ਤਿਆਰ ਕੀਤੇ ਜਾਂਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਵਧੇਰੇ ਗਾਹਕਾਂ ਤੱਕ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਮਾਰਕੀਟਿੰਗ ਮੰਚ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਲਾ ਸਵੈ-ਸਹਾਇਤਾ ਸਮੂਹਾਂ, ਖ਼ਾਸ ਕਰਕੇ ਮਹਿਲਾ ਉੱਦਮੀਆਂ ਦੇ ਹੁਨਰ, ਮਿਹਨਤ ਅਤੇ ਉੱਦਮੀ ਸਮਰੱਥਾ ਨੂੰ ਵੱਡੇ ਪੱਧਰ ’ਤੇ ਉਜਾਗਰ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਇਸ ਨਾਲ ਉਨ੍ਹਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਅਤੇ ਵਿਕਰੀ ਲਈ ਨਵੇਂ ਮੌਕੇ ਮਿਲਣਗੇ ਅਤੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ‘ਰਿਵਰ ਫੈਸਟੀਵਲ’ ਅਤੇ ‘ਪੰਜਾਬ ਸਖੀ ਸ਼ਕਤੀ ਮੇਲਾ’ ਰਾਹੀਂ ਲੋਕਾਂ ਨੂੰ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਥਾਨਕ ਵਪਾਰ, ਉੱਦਮਤਾ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਪਿਛਲੀ ਖ਼ਬਰ ਦਿਨੇਸ਼ ਚੱਢਾ ਨਾਲ ਸੰਬੰਧਿਤ ਵੀਡੀਓਜ਼ ਦੇ ਹਵਾਲੇ ਨਾਲ ਲਾਲਪੁਰਾ ਨੇ ਚੁੱਕੇ ਸਵਾਲ ਅਗਲੀ ਖ਼ਬਰ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਬਜਰੂੜ ਵਿਖੇ ਸ਼ਾਨਦਾਰ ਆਗਾਜ਼ ਸਮਾਜ ਸੇਵੀ ਚੌ. ਕਮਲ ਚੌਹਾਨ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।