ਘਨੌਲੀ ਮੰਡਲ ਦੀ ਭਾਜਪਾ ਮੀਟਿੰਗ ’ ਚ ਸੰਗਠਨ ਦੇ ਵਿਸਥਾਰ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਰਕਰਾਂ ਨਾਲ ਕੀਤੀ ਵਿਚਾਰ-ਚਰਚਾ
ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਘਨੌਲੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਦਾ ਵਿਸਥਾਰ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਮੰਡਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਪਾਰਟੀ ਵਰਕਰਾਂ ਨਾਲ ਸੰਗਠਨਾਤਮਕ ਰੂਪਰੇਖਾ ਸਾਂਝੀ ਕਰਦਿਆਂ ਆਪਸੀ ਤਾਲਮੇਲ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ।
ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਘਨੌਲੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਦਾ ਵਿਸਥਾਰ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਮੰਡਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਪਾਰਟੀ ਵਰਕਰਾਂ ਨਾਲ ਸੰਗਠਨਾਤਮਕ ਰੂਪਰੇਖਾ ਸਾਂਝੀ ਕਰਦਿਆਂ ਆਪਸੀ ਤਾਲਮੇਲ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ। ਮੀਟਿੰਗ ਦੀ ਸ਼ੁਰੂਆਤ ਮੌਕੇ ਘਨੌਲੀ ਮੰਡਲ ਦੇ ਪ੍ਰਧਾਨ ਇੰਦਰਪਾਲ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਹੋਰ ਅਹੁਦੇਦਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਮੰਡਲ ਪੱਧਰ ’ਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤਰਲੋਚਨ ਸਿੰਘ ਮੱਡਾ, ਧਰਮਿੰਦਰ ਸਿੰਘ ਮਲਿਕਪੁਰ, ਵਿਜੇਪਾਲ ਸਿੰਘ, ਰਾਮ ਸਿੰਘ ਨੂੰਹੋਂ, ਅਵਤਾਰ ਸਿੰਘ, ਮਨਜੋਤ ਸਿੰਘ, ਸਤਨਾਮ ਸਿੰਘ ਸੱਤੂ, ਪ੍ਰਿੰਸੀਪਲ ਨੰਦ ਲਾਲ, ਅੰਜੂ ਸ਼ਰਮਾ, ਆਸ਼ਾ ਰਾਣੀ, ਪਰਵਿੰਦਰ ਕੌਰ, ਬਲਜੀਤ ਸਿੰਘ, ਡਾ. ਇੰਦਰਜੀਤ ਸਿੰਘ, ਪ੍ਰਿੰਸ ਕੌਸ਼ਿਕ, ਸੁਰਜੀਤ ਸਿੰਘ ਡਕਾਲਾ, ਸੁਖਵਿੰਦਰ ਸਿੰਘ ਸੁੱਖੀ, ਬਲਜਿੰਦਰ ਸਿੰਘ ਬਹਾਦਰਪੁਰ, ਮੁਕੇਸ਼ ਕੁਮਾਰ, ਗੋਲਡੀ ਮਕੌੜੀ, ਰਮਨ ਕੁਮਾਰ, ਕਮਲਜੀਤ ਸਿੰਘ ਅਤੇ ਹਰਜੀਤ ਸਿੰਘ ਡੰਗੋਲੀ ਸਮੇਤ ਹੋਰ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।