28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 8 ਨਵੰਬਰ ਨੂੰ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਐੱਸ. ਏ.

ਅਜੀਤ ਡੈਸਕ 28-10-2026
ਐੱਸ. ਏ. ਐੱਸ. ਨਗਰ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਪਿੰਡ ਘਨੌਲਾ ਵਿਖੇ ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਪਿੰਡ ਓਇੰਦ ਵਿਖੇ ਐੱਨ.ਆਰ.ਆਈ ਪਰਿਵਾਰ ਸਕੂਲ ਨੂੰ ਸਮਾਨ ਭੇਟ ਕਰਦੇ ਹੋਏ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।