ਪਿੰਡ ਘਨੌਲਾ ਵਿਖੇ ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਜੈ ਮਾਂ ਨੈਣਾਂ ਦੇਵੀ ਜਾਗਰਣ ਕਮੇਟੀ ਪਿੰਡ ਘਨੌਲਾ ਵਲੋਂ ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਦਿਆਂ ਮਹਾਮਾਈ ਦਾ ਗੁਣਗਾਨ ਸਰਵਣ ਕੀਤਾ।
ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਜੈ ਮਾਂ ਨੈਣਾਂ ਦੇਵੀ ਜਾਗਰਣ ਕਮੇਟੀ ਪਿੰਡ ਘਨੌਲਾ ਵਲੋਂ ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਦਿਆਂ ਮਹਾਮਾਈ ਦਾ ਗੁਣਗਾਨ ਸਰਵਣ ਕੀਤਾ। ਜਾਗਰਣ ਦੌਰਾਨ ਪ੍ਰਸਿੱਧ ਧਾਰਮਿਕ ਗਾਇਕ ਗੌਤਮ ਜਲੰਧਰੀ ਅਤੇ ਅਭਿਸ਼ੇਕ ਸੋਨੀ ਨੇ ਆਪਣੀਆਂ ਮਨਮੋਹਕ ਭੇਟਾਂ ਰਾਹੀਂ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਹਾਮਾਈ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮ ਮਨੁੱਖ ਨੂੰ ਪ੍ਰਮਾਤਮਾ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਭਗਤੀ ਮਨੁੱਖ ਨੂੰ ਸਚਾਈ, ਨੇਕੀ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਜਾਗਰਣ ਕਮੇਟੀ ਵਲੋਂ ਕੀਤੇ ਗਏ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਸਮਾਗਮ ਦੌਰਾਨ ਹਿਮਾਚਲ ਪ੍ਰਦੇਸ਼ ਦੇ ਦਿਓਟ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁੱਖ ਗੱਦੀਨਸ਼ੀਨ ਸ਼੍ਰੀ ਸ਼੍ਰੀ 1008 ਮਹੰਤ ਰਜਿੰਦਰ ਗਿਰੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਨਾਮ ਸਿਮਰਨ ਕਰਨ ਅਤੇ ਲੋੜਵੰਦਾਂ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਜੈ ਮਾਂ ਨੈਣਾਂ ਦੇਵੀ ਜਾਗਰਣ ਕਮੇਟੀ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਨਮਾਨ ਵੀ ਕੀਤਾ ਗਿਆ। ਭਗਤੀ ਮਈ ਮਾਹੌਲ ਵਿਚ ਸੰਪੰਨ ਹੋਏ ਇਸ ਜਾਗਰਣ ਨੇ ਸੰਗਤਾਂ ’ਤੇ ਡੂੰਘੀ ਧਾਰਮਿਕ ਛਾਪ ਛੱਡੀ। ਸਮਾਗਮ ਵਿਚ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਘਨੌਲੀ ਅਤੇ ਜ਼ਿਲ੍ਹਾ ਚੇਅਰਮੈਨ ਸਚਿਨ ਘਨੌਲੀ ਨੇ ਵੀ ਸ਼ਿਰਕਤ ਕੀਤੀ। ਉੱਥੇ ਹੀ ਸਰਪੰਚ ਯੂਨੀਅਨ ਦੇ ਪ੍ਰਧਾਨ ਆਪ ਆਗੂ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਸਰਪੰਚ ਹਰਜੀਤ ਸਿੰਘ ਜੀਤੂ, ਬਲਾਕ ਸੰਮਤੀ ਮੈਂਬਰ ਲਲਿਤ ਸੈਣੀ, ਬਲਾਕ ਪ੍ਰਧਾਨ ਡਾ. ਜਤਿੰਦਰ ਕੁਮਾਰ ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪੱਤ, ਸਰਪੰਚ ਜਸਮੇਰ ਸਿੰਘ ਜੱਟ ਪੱਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਿਕਰਮਜੀਤ ਸਿੰਘ ਵਿੱਕੀ ਸਮੇਤ ਕਮੇਟੀ ਚੇਅਰਮੈਨ ਡਾਕਟਰ ਜਤਿੰਦਰ ਕੁਮਾਰ, ਪ੍ਰਧਾਨ ਬਲਜੀਤ ਸਿੰਘ ਗੋਲਾ, ਖਜਾਨਚੀ ਸਰਬਜੀਤ ਸਿੰਘ, ਮੁੱਖ ਪ੍ਰਬੰਧਕ ਹਰਪਾਲ ਪਾਲੀ, ਸਲਾਹਕਾਰ ਗੁਰਮੀਤ ਸਿੰਘ, ਰਾਮ ਸਿੰਘ ਬਚਿੱਤਰ ਸਿੰਘ ਸਾਬਕਾ ਸਰਪੰਚ ਜੱਟ ਪੱਤੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।