ਪਿੰਡ ਰਸੂਲਪੁਰ ਵਿਖੇ ਮਨਾਏ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕੀਰਤਨ ਕਰਦੇ ਹੋਏ ਢਾਡੀ ਜਥਾ। ਪਿੰਡ ਰਸੂਲਪੁਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਵਾਲਮੀਕਿ ਵੈੱਲਫੇਅਰ ਸੋਸਾਇਟੀ ਪਿੰਡ ਰਸੂਲਪੁਰ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਜਥੇਦਾਰ ਬਲਬੀਰ ਸਿੰਘ ਰਸੀਲਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੀ ਮਹਾਨ ਸ਼ਖ਼ਸੀਅਤ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
ਅਜੀਤ ਡੈਸਕ
28-10-2026