30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਯੁਵਕ ਮੇਲੇ ’ਚ ਪੀ. ਐਮ. ਸ੍ਰੀ ਸਕੂਲ ਖੂਹੀ ਦੇ ਬੱਚੇ ਛਾਏ

ਕਾਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਜੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਸਥਾਨਕ ਪੀ. ਐਮ.

ਅਜੀਤ ਡੈਸਕ 30-10-2026
ਕਾਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਜੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਸਥਾਨਕ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਭਾਗ ਲੈਂਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਦੱਸਿਆ ਕਿ ਇਸ ਯੁਵਕ ਮੇਲੇ ਵਿਚ ਜ਼ਿਲੇ ਭਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ਸਹਿਰਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਪਹਿਲਾ, ਹਰਦੀਪ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਗੁਰਬਾਣੀ ਉਚਾਰਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਤਿਆਰੀ ਮੈਡਮ ਬੰਦਨਾ ਵਲੋਂ ਕਰਵਾਈ ਗਈ। ਸਕੂਲ ਪੁੱਜਣ ਤੇ ਇਨ੍ਹਾਂ ਬੱਚੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪੈਦਲ ਮਾਰਚ ਕਰਵਾਇਆ ਅਗਲੀ ਖ਼ਬਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ ਸੂਬੇਦਾਰ (ਰਿਟਾ:) ਬਲਦੇਵ ਸਿੰਘ ਮੈਰੀਟੋਰੀਅਸ ਪ੍ਰਸੰਸਾ ਪੱਤਰ ਤੇ ਨਕਦ ਇਨਾਮ ਨਾਲ ਕੀਤਾ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।