31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਰਿੰਦਰ ਢਿੱਲੋਂ ਵਿਰੁੱਧ ਭਾਜਪਾ ਐੱਸ.ਸੀ. ਮੋਰਚੇ ਵਲੋਂ ਬੇਲਾ ਚੌਕ ’ਚ ਰੋਸ ਪ੍ਰਦਰਸ਼ਨ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਐੱਸ. ਸੀ.

ਅਜੀਤ ਡੈਸਕ 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚੇ ਵਲੋਂ ਅੱਜ ਰੂਪਨਗਰ ਦੇ ਬੇਲਾ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀਆਂ ਹਦਾਇਤਾਂ ’ਤੇ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਬਰਿੰਦਰ ਢਿੱਲੋਂ ਦਾ ਪੁਤਲਾ ਫੂਕਦਿਆਂ ਉਸ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਦਲਿਤ ਸਮਾਜ ਨਾਲ ਸਬੰਧਤ ਆਗੂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਕੇ ਉਸ ਦਾ ਅਪਮਾਨ ਕਰਨ ਦੀ ਘਟਨਾ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ ਅਤੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਦਲਿਤ ਸਮਾਜ ਦੇ ਮਾਣ-ਸਨਮਾਨ ਨਾਲ ਜੁੜੇ ਇਸ ਮਾਮਲੇ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਧਰਮਿੰਦਰ ਸਿੰਘ ਸਾਹੋਤਾ, ਰਾਜ ਕੁਮਾਰ ਰਾਜੂ, ਜਗਦੀਸ਼ ਕਾਜਲਾ, ਹਿੰਮਤ ਸਿੰਘ, ਗੁਰਵਿੰਦਰ ਸਿੰਘ, ਮੋਹਿਤ ਕੁਮਾਰ, ਨੋਮੇਸ਼ ਗੋਇਲ, ਰਾਜਵੀਰ ਸਿੰਘ, ਸ਼ਿਵ ਕੁਮਾਰ ਕੱਕੜ, ਪੰਮੀ ਪਰਮਜੀਤ, ਵਿਜੇ ਸੈਣੀ, ਭਗਤ ਸਿੰਘ, ਅਰਸ਼ਪ੍ਰੀਤ ਸਿੰਘ, ਰਾਜੀਵ, ਸੰਜੇ ਪ੍ਰਤਾਪ ਜੈਨ, ਦਲੀਪ ਸਿੰਘ, ਦਿਨੇਸ਼ ਕੁਮਾਰ, ਤਿਲਕ ਰਾਜ, ਪੀ.ਪੀ. ਕੁਮਾਰ, ਕਮਲ ਸਿੰਘ, ਜਤਿੰਦਰ ਸਿੰਘ, ਵਿਜੇ ਕੁਮਾਰ, ਰਾਕੇਸ਼ ਕੁਮਾਰ ਅਤੇ ਸੁਨੀਲ ਬਿੱਲਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।