01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੱਜ ਵਿਖੇ ‘ਦ ਸਟਰੀਟ ਚੈਪਟਰ’ ਦੀ ਲਾਇਬ੍ਰੇਰੀ ਸਥਾਪਿਤ

ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਝੱਜ ਵਿਖੇ ਬੱਚਿਆਂ ਤੇ ਪਿੰਡ ਵਾਸੀਆਂ ਅੰਦਰ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਵੈ-ਸੇਵੀ ਸੰਸਥਾ ‘ਦ ਸਟਰੀਟ ਚੈਪਟਰ’ ਦੀ ਲਾਇਬ੍ਰੇਰੀ ਸਥਾਪਿਤ ਕੀਤੀ ਗਈ। ਇਹ ਉਪਰਾਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਦੇ ਸਕੱਤਰ ਦਲਵਿੰਦਰ ਸਿੰਘ ਸਮੀਰੋਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਨੇਪਰੇ ਚੜ੍ਹਿਆ।

ਸਨਮਾਨਿਤ ਕਰਦੇ ਹੋਏ ਸਕੂਲ ਕਮੇਟੀ। ਤਸਵੀਰ: ਗੁਰਬੀਰ ਵਾਲੀਆ 01-11-2026
ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਝੱਜ ਵਿਖੇ ਬੱਚਿਆਂ ਤੇ ਪਿੰਡ ਵਾਸੀਆਂ ਅੰਦਰ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਵੈ-ਸੇਵੀ ਸੰਸਥਾ ‘ਦ ਸਟਰੀਟ ਚੈਪਟਰ’ ਦੀ ਲਾਇਬ੍ਰੇਰੀ ਸਥਾਪਿਤ ਕੀਤੀ ਗਈ। ਇਹ ਉਪਰਾਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਦੇ ਸਕੱਤਰ ਦਲਵਿੰਦਰ ਸਿੰਘ ਸਮੀਰੋਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਦੇ ਪ੍ਰਧਾਨ ਭਾਈ ਦਿਆਲ ਸਿੰਘ ਮੁਕਾਰੀ ਵਲੋਂ ਸਕੂਲ ਦੀ ਲਾਇਬ੍ਰੇਰੀ ਲਈ ਕਿਤਾਬਾਂ ਦਾ ਸੈੱਟ ਭੇਟ ਕੀਤਾ ਗਿਆ। ਸੈਂਟਰ ਮੁਖੀ ਰਾਕੇਸ਼ ਭੰਡਾਰੀ ਅਤੇ ਜਸਵੀਰ ਸਿੰਘ ਡੂਮੇਵਾਲ ਨੇ ਇਸ ਨੇਕ ਕਾਰਜ ਲਈ ਸਵੈ-ਸੇਵੀ ਸੰਸਥਾ ‘ਦ ਸਟਰੀਟ ਚੈਪਟਰ’ ਦੀ ਸੰਸਥਾਪਕ ਕੈਨੇਡਾ ਨਿਵਾਸੀ ਮੈਡਮ ਵਿਸ਼ਾਖਾ ਸੇਠੀ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵਿਚ ਲਾਇਬ੍ਰੇਰੀ ਦੀ ਸਥਾਪਨਾ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਕਿਤਾਬਾਂ ਸਕੂਲੀ ਬੱਚਿਆਂ ਤੇ ਪਿੰਡ ਦੇ ਵਸਨੀਕਾਂ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਪੜ੍ਹਨ, ਸਿੱਖਣ ਅਤੇ ਗਿਆਨ ਪ੍ਰਾਪਤ ਕਰਨ ਦੀ ਰੁਚੀ ਨੂੰ ਪ੍ਰਫੁੱਲਤ ਕਰਦੀਆਂ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਇਸ ਸ਼ਲਾਘਾਯੋਗ ਉਪਰਾਲੇ ਵਿਚ ਯੋਗਦਾਨ ਪਾਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਧਾਨ ਭਾਈ ਦਿਆਲ ਸਿੰਘ ਮੁਕਾਰੀ ਅਤੇ ਖੇਤਰ ਦੇ ਸਕੱਤਰ ਦਲਵਿੰਦਰ ਸਿੰਘ ਸਮੀਰੋਵਾਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੰਸਥਾ ‘ਦ ਸਟਰੀਟ ਚੈਪਟਰ’ ਵਲੋਂ ਯੂਰਪ ਦੀ ਤਰਜ਼ ਤੇ ਲੋਕਾਂ ਅੰਦਰ ਪੜ੍ਹਨ ਦੀ ਰੁਚੀ ਵਧਾਉਣ ਲਈ ਲਾਇਬ੍ਰੇਰੀਆਂ ਦੇ ਦੋ ਖਾਨਿਆਂ ਵਾਲੇ ਕੈਬਨਿਟ ਫਰੀ ਦਿੱਤੇ ਜਾ ਰਹੇ ਹਨ। ਇਸ ਮੌਕੇ ਤੇ ਮੈਡਮ ਮੋਨਿਕਾ ਸੋਨੀ ਮੈਡਮ ਬਲਜਿੰਦਰ ਕੌਰ, ਪ੍ਰਿਆ ਦੇਵੀ ਸ਼ੀਲਾ ਦੇਵੀ, ਛਿੰਦੋ ਦੇਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੇਲਾ ਕਾਲਜ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਜਿੱਤਿਆ ਨੁੱਕੜ ਨਾਟਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।