02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖਰੜ ਤੋਂ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ’ ਚ ਪਹੁੰਚਣਗੇ ਕਾਂਗਰਸੀ ਵਰਕਰ - ਕੰਗ

ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕੰਗ ਨੇ ਦੱਸਿਆ ਕਿ ਹਲਕਾ ਖਰੜ ਦੇ ਬਲਾਕ ਖਰੜ ਤੇ ਮਾਜਰੀ, ਐਮ. ਸੀ. ਖਰੜ, ਕੁਰਾਲੀ ਤੇ ਨਵਾਂਗਰਾਓਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਸ ਰੈਲੀ ਵਿਚ ਪਹੁੰਚਣਗੇ। ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਕੰਗ ਨੇ ਕਿਹਾ ਕਿ ਇਹ ਇਕ ਫੈਸਲਾਕੁੰਨ ਰੈਲੀ ਹੋਵੇਗੀ, ਜਿਸ ਵਿਚ ਰਾਹੁਲ ਗਾਂਧੀ, ਦਿੱਲੀ ਅਤੇ ਪੰਜਾਬ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਮਾੜੇ ਜੰਗਲ਼ਰਾਜ ਦੇ ਹਾਲਾਤਾਂ ‘ਤੇ ਚਰਚਾ ਕਰੇਗੀ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵਲੋਂ ਚੀਮਾ ਪਾਰਕ ਵਿਚੋਂ ਨਾਜਾਇਜ਼ ਕਬਜ਼ੇ ਹਟਾ ਕੇ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਸੁਣਿਆ ਪ੍ਰਧਾਨ ਮੰਤਰੀ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।