ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵਲੋਂ ਚੀਮਾ ਪਾਰਕ ਵਿਚੋਂ ਨਾਜਾਇਜ਼ ਕਬਜ਼ੇ ਹਟਾ ਕੇ ਸਾਫ਼ ਸਫ਼ਾਈ ਦਾ ਕੰਮ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਕੌਂਸਲਰ ਅਤੇ ਮੀਤ ਪ੍ਰਧਾਨ ਹਰਪਾਲ ਕੌਰ ਵਲੋਂ ਵਾਰਡ ਨੰਬਰ 5 ਵਿਚ ਪੈਂਦੇ ਚੀਮਾ ਪਾਰਕ ਵਿਚੋਂ ਨਜਾਇਜ਼ ਕਬਜ਼ੇ ਹਟਾਏ ਗਏ। ਇਸ ਸਬੰਧੀ ਕੌਂਸਲਰ ਹਰਪਾਲ ਕੌਰ ਨੇ ਦੱਸਿਆ ਕਿ ਸਥਾਨਕ ਚੀਮਾ ਪਾਰਕ ਤੇ ਕਾਫ਼ੀ ਲੰਬੇ ਸਮੇਂ ਤੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਇਸ ਪਾਰਕ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਸੀ।
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਕੌਂਸਲਰ ਅਤੇ ਮੀਤ ਪ੍ਰਧਾਨ ਹਰਪਾਲ ਕੌਰ ਵਲੋਂ ਵਾਰਡ ਨੰਬਰ 5 ਵਿਚ ਪੈਂਦੇ ਚੀਮਾ ਪਾਰਕ ਵਿਚੋਂ ਨਜਾਇਜ਼ ਕਬਜ਼ੇ ਹਟਾਏ ਗਏ। ਇਸ ਸਬੰਧੀ ਕੌਂਸਲਰ ਹਰਪਾਲ ਕੌਰ ਨੇ ਦੱਸਿਆ ਕਿ ਸਥਾਨਕ ਚੀਮਾ ਪਾਰਕ ਤੇ ਕਾਫ਼ੀ ਲੰਬੇ ਸਮੇਂ ਤੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਇਸ ਪਾਰਕ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਸੀ। ਪਰੰਤੂ ਹੁਣ ਇਸ ਪਾਰਕ ਤੋਂ ਨਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ ਅਤੇ ਇਸਦੀ ਸਾਫ-ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਬੱਸ ਅੱਡੇ ਤੋਂ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਜਾਣ ਵਾਲੇ ਰਸਤੇ ਵਿਚ ਪੈਂਦਾ ਇਹ ਪਾਰਕ ਕਾਫ਼ੀ ਮਾਇਨੇ ਰੱਖਦਾ ਹੈ। ਆਉਣ ਵਾਲੇ ਸਮੇਂ ਵਿਚ ਇਸ ਪਾਰਕ ਦੀ ਪੂਰੀ ਸਾਫ਼ ਸਫ਼ਾਈ ਕਰਵਾ ਕੇ ਇਸਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਤਾਂ ਜੋ ਸੰਗਤਾਂ ਅਤੇ ਸ਼ਹਿਰ ਵਾਸੀ ਇੱਥੇ ਆ ਕੇ ਬੈਠ ਸਕਣ। ਉਨ੍ਹਾਂ ਕਿਹਾ ਕਿ ਹੁਣ ਇਸ ਪਾਰਕ ਦੀ ਸਾਫ਼ ਸਫ਼ਾਈ ਵੀ ਨਿਰੰਤਰ ਚੱਲਦੀ ਰਹੇਗੀ। ਜਲਦ ਹੀ ਇਸ ਪਾਰਕ ਨੂੰ ਲੋਕਾਂ ਦੇ ਆਉਣ ਜਾਣ ਲਈ ਸਾਫ਼ ਸੁਥਰਾ ਬਣਾ ਦਿੱਤਾ ਜਾਵੇਗਾ।