03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਟਿਕਟ ਮਿਲਣ ’ਤੇ ਪੁਰਖਾਲੀ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਪੁਰਖਾਲੀ, 2 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ਵਿਚ ਪੁਰਖਾਲੀ ਵਿਖੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ।

ਅਜੀਤ ਡੈਸਕ 03-11-2026
ਪੁਰਖਾਲੀ, 2 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ਵਿਚ ਪੁਰਖਾਲੀ ਵਿਖੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਮੌਜੂਦ ਪਾਰਟੀ ਵਰਕਰਾਂ ਨੇ ਕਿਹਾ ਕਿ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਦੇ ਕੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਉਨ੍ਹਾਂ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਲੋਕਾਂ ਨਾਲ ਬਣੇ ਸਿੱਧੇ ਸੰਪਰਕ ’ਤੇ ਮੋਹਰ ਲਗਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਰਕਰ ਪੂਰੀ ਇਕਜੁੱਟਤਾ ਤੇ ਮਿਹਨਤ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਵਰਕਰਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ ਤੇ ਦਿਨੇਸ਼ ਚੱਢਾ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰੀ, ਜਿਲਾ ਸਕੱਤਰ ਸੁਰਜੀਤ ਸਿੰਘ ਰਾਮਪੁਰ, ਅਜਾਇਬ ਸਿੰਘ ਸਰਪੰਚ ਸਰਾੜੀ, ਬਿੱਲਾ ਬਬਾਨੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਮੋਹਨ ਸਿੰਘ ਸਰਪੰਚ ਬੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ, ਸੱਜਣ ਸਿੰਘ ਸਰਪੰਚ ਹਰੀਪੁਰ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਪਰਮਿੰਦਰ ਸਿੰਘ ਸਰਪੰਚ ਖੇੜੀ, ਦੀਪਿੰਦਰ ਸਿੰਘ ਸਰਪੰਚ ਟੱਪਰੀਆਂ, ਬਲਵਿੰਦਰ ਸਿੰਘ ਸਰਪੰਚ ਹਿਰਦਾਪੁਰ, ਸੁੱਖਾ ਖੇੜੀ, ਜਸਪਾਲ ਸਿੰਘ ਮੀਆਂਪੁਰੀ, ਨੌਨਿਹਾਲ ਸਿੰਘ, ਭਾਗ ਸਿੰਘ ਬੜੀ, ਇੰਸਪੈਕਟਰ ਸਤਨਾਮ ਸਿੰਘ ਖੇੜੀ, ਲਾਡੀ ਬਿੰਦਰਖ, ਕ੍ਰਿਸ਼ਨ ਸਿੰਘ ਬਿੰਦਰਖ ਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਅਗਲੀ ਖ਼ਬਰ ਟਿਕਟ ਮਿਲਣ ਤੋਂ ਬਾਅਦ ਵਿਧਾਇਕ ਦਿਨੇਸ਼ ਚੱਢਾ ਡੇਰਾ ਮਹਾਂਦੇਵ ਸਸਕੌਰ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।