ਟਿਕਟ ਮਿਲਣ ’ਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਝਾਂਡੀਆਂ ਕਲਾਂ ਦੇ ਪਿੰਡ ਵਾਸੀਆਂ ਵਲੋਂ ਸਨਮਾਨ
ਨੂਰਪੁਰ ਬੇਦੀ, 2 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਟਿਕਟ ਦਿੱਤੇ ਜਾਣ ਦੀ ਖੁਸ਼ੀ ਵਿਚ ਇਲਾਕੇ ਦੇ ਪਿੰਡ ਝਾਂਡੀਆਂ ਕਲਾਂ ਦੇ ਪਾਰਟੀ ਵਰਕਰਾਂ ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਹਾਈਕਮਾਨ ਦੇ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਨੂਰਪੁਰ ਬੇਦੀ, 2 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਟਿਕਟ ਦਿੱਤੇ ਜਾਣ ਦੀ ਖੁਸ਼ੀ ਵਿਚ ਇਲਾਕੇ ਦੇ ਪਿੰਡ ਝਾਂਡੀਆਂ ਕਲਾਂ ਦੇ ਪਾਰਟੀ ਵਰਕਰਾਂ ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਹਾਈਕਮਾਨ ਦੇ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਟਿਕਟ ਦੇ ਕੇ ਉਨ੍ਹਾਂ ’ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਵਾਂਗ ਹੀ ਲ ੋਕਾਂ ਦੇ ਵਿਚਕਾਰ ਰਹਿ ਕੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਦਿਨੇਸ਼ ਚੱਢਾ ਨੂੰ ਮੁੜ ਟਿਕਟ ਮਿਲਣਾ ਪਾਰਟੀ ਵਰਕਰਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਕੀਤੇ ਜਾ ਰਹੇ ਸਿੱਧੇ ਸੰਪਰਕ ਸਦਕਾ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਹੈ। ਇਸ ਮੌਕੇ ਚੌਧਰੀ ਹੁਸਨ ਲਾਲ ਚੌਹਾਨ, ਸਰਪੰਚ ਸੰਜੀਵ ਕੁਮਾਰ ਚੌਹਾਨ, ਰਾਕੇਸ਼ ਚੌਧਰੀ, ਨਰਿੰਦਰ ਚੌਧਰੀ, ਠੇਕੇਦਾਰ ਭੀਮ ਚੰਦ ਕਸਾਣਾ, ਅਨੰਤ ਰਾਮ ਹਕਲਾ, ਠੇਕੇਦਾਰ ਰਾਜ ਕੁਮਾਰ, ਨੰਬਰਦਾਰ ਅਵਤਾਰ ਚੰਦ, ਸਤਪਾਲ ਪਾਲੀ, ਜਤਿੰਦਰ ਸਿੰਘ, ਕਮਲ ਸਿੰਘ ਮੀਲੂ, ਹੇਮਕਾਂਤ ਚੌਹਾਨ, ਪਵਨ ਕੁਮਾਰ ਚੌਹਾਨ, ਸ਼ਿੰਦਰਪਾਲ, ਮਹਿੰਦਰ ਚੌਹਾਨ, ਦੇਸ ਰਾਜ, ਨਰਿੰਦਰ ਪਾਲ, ਰਾਜੂ ਮੀਲੂ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਟਿਕਟ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।