02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਬੇਲਾ ਕਾਲਜ ਵਿਖੇ ‘‘ਨਸ਼ਾ ਮੁਕਤ ਯੁਵਾ’’ ਵਿਸ਼ੇ ’ਤੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

ਬੇਲਾ, 2 ਨਵੰਬਰ (ਮਨਜੀਤ ਸਿੰਘ ਸੈਣੀ)-ਮਾਈ ਭਾਰਤ ਰੂਪਨਗਰ ਵਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ, ਕਾਲਜ ਆਫ ਫਾਰਮੇਸੀ, ਬੇਲਾ ਵਿਖੇ “ਨਸ਼ਾ ਮੁਕਤ ਯੁਵਾ”ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 03-11-2026
ਬੇਲਾ, 2 ਨਵੰਬਰ (ਮਨਜੀਤ ਸਿੰਘ ਸੈਣੀ)-ਮਾਈ ਭਾਰਤ ਰੂਪਨਗਰ ਵਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ, ਕਾਲਜ ਆਫ ਫਾਰਮੇਸੀ, ਬੇਲਾ ਵਿਖੇ “ਨਸ਼ਾ ਮੁਕਤ ਯੁਵਾ”ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਰਿਸੋਰਸ ਪਰਸਨ ਵਜੋਂ ਵਰਿੰਦਰ ਚੌਧਰੀ, ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿਚ ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਸੰਬੋਧਨ ਕਰਦਿਆਂ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਜਾਗਰੂਕਤਾ ਫੈਲਾਉਣ ਵਾਲੇ ਨਾਅਰੇ ਲਿਖ ਕੇ ਸਲੋਗਨ ਬਾਕਸ ਵਿਚ ਪਾਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮਾਈ ਭਾਰਤ ਰੂਪਨਗਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਆਸ਼ੀਸ਼ ਪਾਲ ਅਤੇ ਅਕਾਊਂਟੈਂਟ ਸਾਹਿਲ ਵਾਲੇਚਾ ਵੀ ਮੌਜੂਦ ਸਨ। ਇਹ ਪ੍ਰੋਗਰਾਮ ਨੌਜਵਾਨਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਰਿਹਾ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਜ਼ਿਲ੍ਹਾ ਜੇਲ੍ਹ ਨੂੰ 25 ਹਜ਼ਾਰ ਰੁਪਏ ਦੀਆਂ ਦਵਾਈਆਂ ਭੇਟ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸਫ਼ਾਈ ਵਿਵਸਥਾ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।