02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਿੰਡ ਮੌਲੀ ਬੈਦਵਾਣ ਦੀ ਫਿਰਨੀ ਨੂੰ 40 ਫੁੱਟੀ ਸੜਕ ਦੱਸ ਕੇ ਲੋਕਾਂ ਨੂੰ ਰੱਬ ਆਸਰੇ ਛੱਡਿਆ-ਬੇਦੀ ਪਿੰਡ ਵਾਸੀਆਂ ਨੇ ਸੜਕ ਜਾਮ ਕਰਕੇ ਗਮਾਡਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਐੱਸ. ਏ.

ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਪਿੰਡ ਮੌਲੀ ਬੈਦਵਾਣ ਦੇ ਨਾਲ ਪੈਂਦੇ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਨਰਕ ਵਰਗੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਗਮਾਡਾ ਵਲੋਂ ਅਲਾਟ ਕੀਤੇ ਪਲਾਟਾਂ ਦੇ ਸਾਹਮਣੇ 40 ਫੁੱਟ ਚੌੜੀ ਸੜਕ ਦਾ ਪ੍ਰਾਵਧਾਨ ਹੋਣ ਦੇ ਬਾਵਜੂਦ ਵਸਨੀਕਾਂ ਨੂੰ ਸੜਕ ਦੀ ਸਹੂਲਤ ਨਹੀਂ ਮਿਲ ਰਹੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿਥੇ 40 ਫੁੱਟ ਚੌੜੀ ਸੜਕ ਹੋਣੀ ਚਾਹੀਦੀ ਸੀ, ਉਥੇ ਪਿੰਡ ਦੀ ਫਿਰਨੀ ਨੂੰ ਹੀ ਸੜਕ ਵਜੋਂ ਦਰਸਾ ਦਿੱਤਾ ਗਿਆ ਹੈ, ਜਦਕਿ ਕਈ ਥਾਵਾਂ ‘ਤੇ ਫਿਰਨੀ ਦੀ ਚੌੜਾਈ 20 ਫੁੱਟ ਵੀ ਨਹੀਂ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਗੁੱਸੇ ‘ਚ ਆਏ ਵਸਨੀਕਾਂ ਵਲੋਂ ਫਿਰਨੀ ਵਾਲੀ ਸੜਕ ‘ਤੇ ਜਾਮ ਲਗਾ ਕੇ ਗਮਾਡਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸੰਘਰਸ਼ ‘ਚ ਵਸਨੀਕਾਂ ਦੇ ਨਾਲ ਡਟ ਕੇ ਖੜ੍ਹਨਗੇ। ਇਸ ਮੌਕੇ ਸਥਾਨਕ ਵਸਨੀਕਾਂ ਨੇ ਬੇਦੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਦੋ ਸਾਲਾਂ ਤੋਂ ਸੜਕ ਦੀ ਢੰਗ ਨਾਲ ਉਸਾਰੀ ਨਹੀਂ ਕੀਤੀ ਗਈ, ਜਿਸ ਕਾਰਨ ਸੜਕ ‘ਤੇ ਥਾਂ-ਥਾਂ ਵੱਡੇ-ਵੱਡੇ ਖੱਡੇ ਬਣੇ ਹੋਏ ਹਨ ਤੇ ਇਸ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ।
ਪਿਛਲੀ ਖ਼ਬਰ ਡੇਰਾਬੱਸੀ ਸੋਮਵਾਰ ਦੀ ਮੰਡੀ ਕਾਰਨ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਅਗਲੀ ਖ਼ਬਰ ਐੱਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।