05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗ੍ਰਾਮ ਪੰਚਾਇਤ ਭਲਿਆਣ ਦਾ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਅਤੇ ਸਰਪੰਚ ਸਤਵੀਰ ਸਿੰਘ ਸੱਤੀ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ।

ਅਜੀਤ ਡੈਸਕ 05-11-2026
ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਅਤੇ ਸਰਪੰਚ ਸਤਵੀਰ ਸਿੰਘ ਸੱਤੀ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਪਸ਼ੂ-ਪੰਛੀਆਂ ਨੂੰ ਵੀ ਕਾਫ਼ੀ ਪਰੇਸ਼ਾਨੀ ਹੁੰਦੀ ਹੈ। ਇਸ ਲਈ ਸਾਨੂੰ ਪਟਾਕਿਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਦੀਵੇ ਜਗਾ ਕੇ, ਮਿਠਾਈਆਂ ਵੰਡ ਕੇ ਅਤੇ ਆਪਸੀ ਭਾਈਚਾਰੇ ਨਾਲ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਜ਼ਰੂਰੀ ਹੈ। ਇਸ ਲਈ ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਅੰਤ ਵਿਚ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇੱਕ ਵਾਰ ਫਿਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਮੁਫ਼ਤ ਉਚੇਰੀ ਸਿੱਖਿਆ, ਹਰ ਨਾਗਰਿਕ ਦਾ ਮੁਫ਼ਤ ਇਲਾਜ ਤੇ 23 ਫ਼ਸਲਾਂ ਸਮੇਤ ਫਲਾਂ-ਸਬਜ਼ੀਆਂ ’ਤੇ ਐਮ.ਐਸ.ਪੀ. ਯਕੀਨੀ ਬਣਾਵਾਂਗੇ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।