ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਸੰਗਰੂਰ ਰੈਲੀ ਲਈ ਕਾਫ਼ਲੇ ਸਮੇਤ ਹੋਏ ਰਵਾਨਾ
ਖਰੜ, 4 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ‘ਚ ਸ਼ਮੂਲੀਅਤ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ।
ਅਜੀਤ ਡੈਸਕ
05-11-2026