06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ 18 ਲੱਖ ਰੁਪਏ ਦੀ ਲਾਗਤ ਨਾਲ 300 ਮੀਟਰ ਲੰਬੇ ਨਾਲੇ ਦਾ ਨਿਰਮਾਣ ਮੁਕੰਮਲ

ਨੂਰਪੁਰ ਬੇਦੀ, 5 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਲੋਕ ਨਿਰਮਾਣ ਵਿਭਾਗ ਵਲੋਂ ਡੀ. ਏ.

ਨਾਲੇ ਦੇ ਨਿਰਮਾਣ ਦਾ ਦ੍ਰਿਸ਼। ਤਸਵੀਰ : ਢੀਂਡਸਾ 06-11-2026
ਨੂਰਪੁਰ ਬੇਦੀ, 5 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਲੋਕ ਨਿਰਮਾਣ ਵਿਭਾਗ ਵਲੋਂ ਡੀ. ਏ. ਵੀ. ਸਕੂਲ ਪੁਲੀ ਤੋਂ ਲੈ ਕੇ ਪਿੰਡ ਭੱਟੋ ਦੇ ਅੱਡੇ ਤੋਂ ਅੱਗੇ ਤੱਕ ਕਰੀਬ 300 ਮੀਟਰ ਲੰਬੇ ਨਾਲੇ ਦਾ ਨਿਰਮਾਣ 18 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰ ਦਿੱਤਾ ਗਿਆ ਹੈ। ਇਸ ਨਿਰਮਾਣ ਨਾਲ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਨੂੰ ਦਰਪੇਸ਼ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਸੰਬੰਧੀ ਲੋਕ ਨਿਰਮਾਣ ਵਿਭਾਗ ਦੇ ਜੇ. ਈ. ਗੁਰਦਿਆਲ ਸਿੰਘ ਗੋਲਡੀ ਨੇ ਦੱਸਿਆ ਕਿ ਪਹਿਲਾਂ ਇਸ ਸਥਾਨ ’ਤੇ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਆਲੇ-ਦੁਆਲੇ ਦੇ ਰਿਹਾਇਸ਼ੀ ਇਲਾਕੇ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਦੀ ਵੀ ਸਮੱਸਿਆ ਬਣੀ ਰਹਿੰਦੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਇਸ ਨਾਲੇ ਦਾ ਨਿਰਮਾਣ ਸੰਭਵ ਹੋ ਸਕਿਆ ਹੈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ’ਤੇ ਪਿੰਡ ਭੱਟੋ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਐਚ. ਸੀ. ਐਲ. ਟੈਕ. ਦੇ ਐਚ. ਆਰ. ਮੁਖੀ ਨੇ ਲੈਮਰਿਨ ਟੈਕ ਸਕਿਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਸਫਲਤਾ... ਅਗਲੀ ਖ਼ਬਰ ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਨ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।