06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਕਾਲਜ ਸੈਕਟਰ-50 ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਮਾਪਤ

ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸਰਕਾਰੀ ਕਾਲਜ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ, ਸੈਕਟਰ-50 ਵਲੋਂ ਵਿਜੀਲੈਂਸ ਸੈੱਲ ਤੇ ਐੱਨ. ਐੱਸ.

ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸਰਕਾਰੀ ਕਾਲਜ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ, ਸੈਕਟਰ-50 ਵਲੋਂ ਵਿਜੀਲੈਂਸ ਸੈੱਲ ਤੇ ਐੱਨ. ਐੱਸ. ਐੱਸ. ਯੂਨਿਟਾਂ ਦੇ ਸਹਿਯੋਗ ਨਾਲ ਮਨਾਇਆ ਵਿਜੀਲੈਂਸ ਜਾਗਰੂਕਤਾ ਹਫ਼ਤਾ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਸੁਨੇਹਾ ਦਿੰਦਾ ਹੋਇਆ ਸਮਾਪਤ ਹੋ ਗਿਆ । ਨੌਜਵਾਨ ਪੀੜ੍ਹੀ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਕਰਨ ਤੇ ਸਮਾਜ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ 26 ਅਕਤੂਬਰ ਤੋਂ 2 ਨਵੰਬਰ ਤੱਕ ਚੱਲੇ ਇਸ ਹਫ਼ਤੇ ਦਾ ਕੌਮੀ ਥੀਮ ‘ਖ਼ੁਸ਼ਹਾਲੀ ਲਈ ਇਮਾਨਦਾਰੀ’ ਰੱਖਿਆ ਗਿਆ ਸੀ। ਇਸ ਮੁਹਿੰਮ ਦੀ ਸ਼ੁਰੂਆਤ 26 ਅਕਤੂਬਰ ਨੂੰ ਆਨਲਾਈਨ ਇਮਾਨਦਾਰੀ ਦੀ ਸਹੁੰ ਚੁੱਕਣ ਨਾਲ ਹੋਈ, ਜਿਸ ਵਿਚ 350 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸੇ ਤਰ੍ਹਾਂ 27 ਅਕਤੂਬਰ ਨੂੰ ਕਾਲਜ ਦੀ ਪ੍ਰਿੰਸੀਪਲ ਡਾ. ਸੰਗਮ ਕਪੂਰ ਨੇ 80 ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੂੰ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ। 28 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-9 ਪੁਲਿਸ ਥਾਣੇ ਤੋਂ ਇੰਸਪੈਕਟਰ ਅਜੈ ਨੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕਰਦਿਆਂ ਵਿਜੀਲੈਂਸ, ਨੈਤਿਕ ਵਿਹਾਰ ਅਤੇ ਜਨਤਕ ਜੀਵਨ ਵਿਚ ਪਾਰਦਰਸ਼ਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ 29 ਅਕਤੂਬਰ ਨੂੰ ਪੋਸਟਰ ਬਣਾਉਣ ਅਤੇ 30 ਅਕਤੂਬਰ ਨੂੰ ਨਾਅਰਾ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਕ੍ਰਮਵਾਰ 15 ਅਤੇ 12 ਐਂਟਰੀਆਂ ਪ੍ਰਾਪਤ ਹੋਈਆਂ। 31 ਅਕਤੂਬਰ ਨੂੰ ਚੰਡੀਗੜ੍ਹ ਅਤੇ ਮੁਹਾਲੀ ਦੇ ਚੋਣਵੇਂ ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਛੇ ਟੋਲੀਆਂ ਵਿਚ ਵੰਡੇ ਗਏ ਵਲੰਟੀਅਰਾਂ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਭ੍ਰਿਸ਼ਟ ਤੇ ਗ਼ੈਰ-ਨੈਤਿਕ ਕਾਰੋਬਾਰੀ ਤਰੀਕਿਆਂ ਤੋਂ ਦੂਰ ਰਹਿਣ ਅਤੇ ਇਮਾਨਦਾਰੀ ਨਾਲ ਕਾਰੋਬਾਰ ਕਰਨ ਲਈ ਪ੍ਰੇਰਿਤ ਕੀਤਾ। ਜਾਗਰੂਕਤਾ ਰੈਲੀ ਨੂੰ ਕਾਲਜ ਦੀ ਪ੍ਰਿੰਸੀਪਲ ਡਾ. ਸੰਗਮ ਕਪੂਰ ਨੇ ਵਿਜੀਲੈਂਸ ਅਫ਼ਸਰ ਵੰਦਨਾ ਜੈਨ, ਡਾ. ਯੋਗੇਸ਼, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਆਂਚਲ ਮਲਿਕ ਅਤੇ ਐੱਨ.ਐੱਸ.ਐੱਸ. ਸਲਾਹਕਾਰ ਡਾ. ਰੇਣੂਕਾ ਮਹਿਰਾ ਦੀ ਮੌਜੂਦਗੀ ਵਿਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸੇ ਲੜੀ ਤਹਿਤ 1 ਨਵੰਬਰ ਨੂੰ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ। ਕਾਲਜ ਵਲੋਂ ਕੀਤੇ ਗਏ ਇਹ ਉਪਰਾਲੇ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਭ੍ਰਿਸ਼ਟਾਚਾਰ ਵਿਰੁੱਧ ਜਨਤਕ ਜਾਗਰੂਕਤਾ ਵਧਾਉਣ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਵਿਚ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੀ ਮੁਹਿੰਮ ਨਾਲ ਵੀ ਜੁੜੇ ਹੋਏ ਹਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਵਿਖੇ ਸਮਾਗਮ ਦੌਰਾਨ ਸਾਬਕਾ ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਬੈਂਸ ਵਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।