ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਜਨਰੇਸ਼ਨ ਵਲੋਂ ਕਨਵੈੱਨਸ਼ਨ
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਲਿ: ਪੈਨਸ਼ਨਰਜ਼ ਯੂਨੀਅਨ ਸਰਕਲ ਜਨਰੇਸ਼ਨ ਵਲੋਂ ਸਾਂਝੇ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਨਵੈੱਨਸ਼ਨ ਕੀਤੀ ਗਈ। ਇਸ ਸੰਬੰਧੀ ਸਕੱਤਰ ਭੁਪਿੰਦਰ ਸਿੰਘ ਤੇ ਸੋਮਦੱਤ ਸ਼ਰਮਾ ਨੇ ਦੱਸਿਆ ਕਿ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸਮੂਹ ਪੈਨਸ਼ਨਰਜ਼ ਤੇ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ’ਤੇ ਲਗਾਤਾਰ ਧੱਕਾ ਕਰ ਰਹੀ ਹੈ।
ਅਜੀਤ ਡੈਸਕ
06-11-2026