06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਲਟਾਣਾ ਦੇ ਵਾ . ਨੰ . 3 ਵਿਖੇ ਸੇਵਾ ਕੈਂਪ ਲਗਾਇਆ

ਜ਼ੀਰਕਪੁਰ, 5 ਨਵੰਬਰ (ਹੈਪੀ ਪੰਡਵਾਲਾ)-ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੇ ਉਦੇਸ਼ ਤਹਿਤ ਬਲਟਾਣਾ ਦੇ ਵਾ. ਨੰ.

ਬਲਟਾਣਾ ਦੇ ਵਾ. ਨੰ. 3 ਵਿਖੇ ਲਗਾਏ ਸੇਵਾ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ ਨਾਲ ਖੜ੍ਹੇ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਹੋਰ ਪਤਵੰਤੇ। ਤਸਵੀਰ : ਹੈਪੀ ਪੰਡਵਾਲਾ 06-11-2026
ਜ਼ੀਰਕਪੁਰ, 5 ਨਵੰਬਰ (ਹੈਪੀ ਪੰਡਵਾਲਾ)-ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੇ ਉਦੇਸ਼ ਤਹਿਤ ਬਲਟਾਣਾ ਦੇ ਵਾ. ਨੰ. 3 ਵਿਖੇ ਸੇਵਾ ਕੈਂਪ ਲਗਾਇਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਜਿਥੇ ਮਾਹਿਰ ਡਾਕਟਰਾਂ ਵਲੋਂ 195 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ, ਉਥੇ ਹੀ 166 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਵੀ ਬਣਾਏ ਗਏ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁੱਖ ਤੌਰ ‘ਤੇ ਦੰਦਾਂ ਦੀ ਜਾਂਚ ਅਤੇ ਇਲਾਜ, ਸਕੇਲਿੰਗ, ਫਿਲਿੰਗ ਅਤੇ ਦੰਦ ਕੱਢਣ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸ਼ੂਗਰ, ਬਲੱਡ ਪ੍ਰੈਸ਼ਰ, ਜੋੜਾਂ ਦੇ ਦਰਦ, ਔਰਤਾਂ ਦੀ ਸਿਹਤ ਨਾਲ ਸੰਬੰਧਿਤ ਵਿਸ਼ੇਸ਼ ਜਾਂਚ ਅਤੇ ਆਮ ਸਿਹਤ ਜਾਂਚ ਵੀ ਕੀਤੀ ਗਈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ਿਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾ ਦਾ ਅਸਲ ਮਕਸਦ ਸਿਰਫ਼ ਬਿਮਾਰ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ, ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨਾ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਸਹੀ ਇਲਾਜ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਅਤੇ ਉਨ੍ਹਾਂ ਦਾ ਲਾਭ ਲੈਣ ‘ਚ ਵੀ ਸਹਾਇਤਾ ਮਿਲਦੀ ਹੈ।
ਪਿਛਲੀ ਖ਼ਬਰ ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਦੀਵਾਲੀ ਮੌਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।