07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਲੀ ਖੁਰਦ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਘਨੌਲੀ, 6 ਨਵੰਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਲੀ ਖੁਰਦ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਖੁਸ਼ੀਆਂ ਤੇ ਰੌਣਕਾਂ ਦਾ ਮਾਹੌਲ ਦੇਖਣ ਨੂੰ ਮਿਲਿਆ।

ਅਜੀਤ ਡੈਸਕ 07-11-2026
ਘਨੌਲੀ, 6 ਨਵੰਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਲੀ ਖੁਰਦ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਖੁਸ਼ੀਆਂ ਤੇ ਰੌਣਕਾਂ ਦਾ ਮਾਹੌਲ ਦੇਖਣ ਨੂੰ ਮਿਲਿਆ। ਸਕੂਲ ਨੂੰ ਸੁੰਦਰ ਸਜਾਵਟ ਨਾਲ ਸਜਾਇਆ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਦੀਵਾਲੀ ਦੇ ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ, ਦੀਵੇ ਸਜਾਉਣ, ਮੋਮਬੱਤੀਆਂ ਸਜਾਉਣ ਅਤੇ ਵੱਖ-ਵੱਖ ਸਜਾਵਟੀ ਚੀਜ਼ਾਂ ਤਿਆਰ ਕਰਨ ਵਰਗੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਤੇ ਸਿਰਜਣਾਤਮਕ ਸੋਚ ਦਾ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੀਆਂ ਰੰਗੋਲੀਆਂ ਤੇ ਸੁੰਦਰ ਢੰਗ ਨਾਲ ਸਜਾਏ ਗਏ ਦੀਵੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਨੰਨ੍ਹੇ-ਮੁੰਨੇ ਬੱਚਿਆਂ ਨੇ ਵੀ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਉਨ੍ਹਾਂ ਵਲੋਂ ਕੀਤੀਆਂ ਗਈਆਂ ਸੁੰਦਰ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਹਰਮਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਸਾਰੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਧੂਵਨ ਸਕੂਲ ਵਿਚ ਦੀਵਾਲੀ ਦੀਆਂ ਰੌਣਕਾਂ, ਨੰਨ੍ਹੇ-ਮੁੰਨੇ ਬੱਚਿਆਂ ਨੇ ਰਾਮ-ਲੀਲ੍ਹਾ ਦਾ ਕੀਤਾ ਸ਼ਾਨਦਾਰ ਮੰਚਨ ਅਗਲੀ ਖ਼ਬਰ ਸਰਕਾਰੀ ਮੁਲਾਂਕਣ ਕਰਵਾਉਣ ਉਪਰੰਤ ਦੁਕਾਨ ਦੀ ਬੋਲੀ ਕਰਵਾਈ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।