07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਯੂਨੀਵਰਸਿਟੀ ’ਚ ਪ੍ਰਸਿੱਧ ਅਦਾਕਾਰ, ਲੇਖਕ ਤੇ ਨਿਰਦੇਸ਼ਕ ਰਾਣਾ ਰਣਬੀਰ ਹੋਏ ਰੁਬਰੂ

ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਾਬੀ ਸਾਹਿਤ ਸਭਾ ਤੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬੀ ਸਿਨੇਮਾ ਅਤੇ ਸਾਹਿਤ ਦੇ ਖੇਤਰ ਦੀ ਬਹੁਪੱਖੀ ਸ਼ਖ਼ਸੀਅਤ ਰਾਣਾ ਰਣਬੀਰ ਨਾਲ ਇਕ ਵਿਸ਼ੇਸ਼ ਰੁਬਰੂ ਸਮਾਗਮ ਕਰਵਾਇਆ। ਸਮਾਗਮ ਵਿਚ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਾਬੀ ਸਾਹਿਤ ਸਭਾ ਤੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬੀ ਸਿਨੇਮਾ ਅਤੇ ਸਾਹਿਤ ਦੇ ਖੇਤਰ ਦੀ ਬਹੁਪੱਖੀ ਸ਼ਖ਼ਸੀਅਤ ਰਾਣਾ ਰਣਬੀਰ ਨਾਲ ਇਕ ਵਿਸ਼ੇਸ਼ ਰੁਬਰੂ ਸਮਾਗਮ ਕਰਵਾਇਆ। ਸਮਾਗਮ ਵਿਚ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦਾ ਸੰਚਾਲਨ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਨੇ ਕੀਤਾ। ਪ੍ਰੋਗਰਾਮ ਦੇ ਆਰੰਭ ਵਿਚ ਪੰਜਾਬੀ ਅਧਿਐਨ ਸਕੂਲ ਦੀ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੇ ਰਾਣਾ ਰਣਬੀਰ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਹ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੇ ਅਦਾਕਾਰੀ, ਰੰਗਮੰਚ, ਕਵਿਤਾ, ਲੇਖਣੀ ਅਤੇ ਫ਼ਿਲਮ ਨਿਰਦੇਸ਼ਨ ਦੇ ਖੇਤਰਾਂ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਡਾ. ਬਲਵਿੰਦਰ ਸਿੰਘ ਨੇ ਰਾਣਾ ਰਣਬੀਰ ਨਾਲ ਸੰਵਾਦ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੇ ਜੀਵਨ, ਸ਼ਖ਼ਸੀਅਤ ਤੇ ਸਿਰਜਣਾਤਮਕ ਸਫ਼ਰ ਦੇ ਵੱਖ-ਵੱਖ ਪੱਖਾਂ ਨਾਲ ਵਿਦਿਆਰਥੀਆਂ ਦੀ ਜਾਣ-ਪਛਾਣ ਕਰਾਈ। ਸੰਵਾਦ ਦੌਰਾਨ ਰਾਣਾ ਰਣਬੀਰ ਨੇ ਆਪਣੇ ਜੀਵਨ ਦੇ ਸੰਘਰਸ਼ਾਂ, ਰੰਗਮੰਚ ਦੀ ਸਿਖਲਾਈ, ਅਦਾਕਾਰੀ ਦੇ ਤਜਰਬਿਆਂ, ਸਾਹਿਤਕ ਸਿਰਜਣਾ ਤੇ ਫ਼ਿਲਮ ਨਿਰਮਾਣ ਦੇ ਸਫ਼ਰ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਲਾ, ਸਾਹਿਤ ਅਤੇ ਸਮਾਜ ਦੇ ਆਪਸੀ ਰਿਸ਼ਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਇਕ ਸਿਰਜਣਹਾਰ ਲਈ ਆਪਣੇ ਸਮੇਂ, ਸਮਾਜ ਤੇ ਆਲੇ-ਦੁਆਲੇ ਦੇ ਜੀਵਨ ਨੂੰ ਡੂੰਘਾਈ ਨਾਲ ਸਮਝਣਾ ਬੇਹੱਦ ਜ਼ਰੂਰੀ ਹੈ। ਪ੍ਰੋਗਰਾਮ ਦਾ ਇਕ ਮਹੱਤਵਪੂਰਨ ਤੇ ਦਿਲਚਸਪ ਪੱਖ ਵਿਦਿਆਰਥੀਆਂ ਨਾਲ ਹੋਇਆ ਸਿੱਧਾ ਸੰਵਾਦ ਰਿਹਾ। ਵਿਦਿਆਰਥੀਆਂ ਨੇ ਅਦਾਕਾਰੀ ਦੀਆਂ ਬਾਰੀਕੀਆਂ, ਪੰਜਾਬੀ ਸਿਨੇਮਾ ਦੀਆਂ ਸੰਭਾਵਨਾਵਾਂ, ਸਾਹਿਤਕ ਸਿਰਜਣਾ ਅਤੇ ਇਕ ਕਲਾਕਾਰ ਦੀ ਸਮਾਜਿਕ ਜ਼ਿੰਮੇਵਾਰੀ ਨਾਲ ਸੰਬੰਧਿਤ ਕਈ ਮਹੱਤਵਪੂਰਨ ਸਵਾਲ ਪੁੱਛੇ। ਪ੍ਰੋ. ਯੋਗਰਾਜ ਅੰਗਰਿਸ਼ ਨੇ ਆਪਣੇ ਵਿਚਾਰਾਂ ਵਿਚ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਪੰਜਾਬ ’ਚ ਹਫ਼ਤਾ ਭਰ ਮੀਂਹ ਨਾ ਪੈਣ ਦੀ ਪੇਸ਼ਨਗੋਈ, ਪਰ ਠੰਢ ਦਾ ਵਧੇਗਾ ਜ਼ੋਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਸਾਇੰਸ ਵਿਭਾਗਾਂ ਦੀ ਇਕਸਾਰ ਐਗਰੀਗੇਟ ਕ੍ਰੈਡਿਟ ਆਧਾਰਿਤ ਪ੍ਰਮੋਸ਼ਨ ਨੀਤੀ ਦੀ ਮੰਗ ਹੋਈ ਪ੍ਰਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।