ਖ਼ੂਨਦਾਨ ਮੁਹਿੰਮਾਂ ਨੂੰ ਹੋਰ ਵਿਆਪਕ ਬਣਾਉਣ ਲਈ ਪੰਜਾਬ ਦੇ ਰਾਜਪਾਲ ਕਟਾਰੀਆ ਨੇ ਸਰਬਪ੍ਰੀਤ ਸਿੰਘ ਨੂੰ ਕੀਤਾ ਉਤਸ਼ਾਹਿਤ
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨੈਸ਼ਨਲ ਇੰਟੀਗਰੇਟਿਡ ਫ਼ੋਰਮ ਆਫ਼ ਆਰਟਿਸਟਸ ਐਂਡ ਐਕਟਿਵਿਸਟਸ (ਨਿਫਾ) ਦੇ ਸਰਪ੍ਰਸਤ ਤੇ ਅੰਤਰਰਾਸ਼ਟਰੀ ਪੱਧਰ ’ਤੇ ਸਨਮਾਨਿਤ ਸਮਾਜ ਸੇਵਕ ਸਰਬਪ੍ਰੀਤ ਸਿੰਘ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਪਣੇ ਵਲੋਂ ਚਲਾਈਆਂ ਜਾ ਰਹੀਆਂ ਖ਼ੂਨਦਾਨ ਮੁਹਿੰਮਾਂ ਅਤੇ ਭਵਿੱਖ ਦੀਆਂ ਮਾਨਵਤਾਵਾਦੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। 5 ਨਵੰਬਰ ਨੂੰ ਲੋਕ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਰਾਜਪਾਲ ਨੂੰ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ।
ਪ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਵੀ ਭੇਟ ਕਰਦੇ ਸਰਬਪ੍ਰੀਤ ਸਿੰਘ ਤੇ ਹੋਰ। ਅਜੀਤ ਤਸਵੀਰ।
07-11-2026
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਨੈਸ਼ਨਲ ਇੰਟੀਗਰੇਟਿਡ ਫ਼ੋਰਮ ਆਫ਼ ਆਰਟਿਸਟਸ ਐਂਡ ਐਕਟਿਵਿਸਟਸ (ਨਿਫਾ) ਦੇ ਸਰਪ੍ਰਸਤ ਤੇ ਅੰਤਰਰਾਸ਼ਟਰੀ ਪੱਧਰ ’ਤੇ ਸਨਮਾਨਿਤ ਸਮਾਜ ਸੇਵਕ ਸਰਬਪ੍ਰੀਤ ਸਿੰਘ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਪਣੇ ਵਲੋਂ ਚਲਾਈਆਂ ਜਾ ਰਹੀਆਂ ਖ਼ੂਨਦਾਨ ਮੁਹਿੰਮਾਂ ਅਤੇ ਭਵਿੱਖ ਦੀਆਂ ਮਾਨਵਤਾਵਾਦੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। 5 ਨਵੰਬਰ ਨੂੰ ਲੋਕ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਰਾਜਪਾਲ ਨੂੰ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ। ਇਸ ਮੌਕੇ ਸਰਬਪ੍ਰੀਤ ਸਿੰਘ ਨੇ ਨਿਫਾ ਵਲੋਂ ਦੇਸ਼ ਭਰ ਵਿਚ ਸਵੈ-ਇੱਛੁਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ, ਖ਼ੂਨਦਾਨ ਕੈਂਪਾਂ ਤੇ ਇਸ ਖੇਤਰ ਵਿਚ ਲੋਕਾਂ ਦੀ ਭਾਗੀਦਾਰੀ ਵਧਾਉਣ ਸੰਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਸਮਾਜ ਸੇਵਾ ਅਤੇ ਮਾਨਵਤਾਵਾਦੀ ਕਾਰਜਾਂ ਨੂੰ ਹੋਰ ਵਿਆਪਕ ਪੱਧਰ ’ਤੇ ਅੱਗੇ ਵਧਾਉਣ ਦੀ ਆਪਣੀ ਯੋਜਨਾ ਬਾਰੇ ਵੀ ਦੱਸਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਬਪ੍ਰੀਤ ਸਿੰਘ ਵਲੋਂ ਸਮਾਜ ਸੇਵਾ ਅਤੇ ਖ਼ੂਨਦਾਨ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਵੈ-ਇੱਛੁਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨਾ ਇਕ ਮਹੱਤਵਪੂਰਨ ਮਾਨਵਤਾਵਾਦੀ ਕਾਰਜ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਨੇ ਸਰਬਪ੍ਰੀਤ ਸਿੰਘ ਨੂੰ ਦੇਸ਼ ਭਰ ਵਿਚ ਖ਼ੂਨਦਾਨ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਯਤਨ ਲਗਾਤਾਰ ਜਾਰੀ ਰੱਖਣ ਵਾਸਤੇ ਪ੍ਰੇਰਿਤ ਕਰਦਿਆਂ ਆਸ਼ੀਰਵਾਦ ਅਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।