08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬੰਦੀ ਛੋੜ ਦਿਵਸ ਮਨੁੱਖਤਾ ਦੀ ਆਜ਼ਾਦੀ, ਪਰਉਪਕਾਰ ਤੇ ਧਾਰਮਿਕ ਸਹਿਣਸ਼ੀਲਤਾ ਦਾ ਮਹਾਨ ਪ੍ਰਤੀਕ- ਪ੍ਰੋ. ਬਡੂੰਗਰ

ਭੁੱਨਰਹੇੜੀ, 7 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੰਦੀਛੋੜ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਮਨੁੱਖਤਾ ਦੀ ਆਜ਼ਾਦੀ, ਪਰਉਪਕਾਰ, ਨਿਆਂ ਅਤੇ ਧਾਰਮਿਕ ਸਹਿਣਸ਼ੀਲਤਾ ਦਾ ਮਹਾਨ ਪ੍ਰਤੀਕ ਹੈ।

ਅਜੀਤ ਡੈਸਕ 08-11-2026
ਭੁੱਨਰਹੇੜੀ, 7 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੰਦੀਛੋੜ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਮਨੁੱਖਤਾ ਦੀ ਆਜ਼ਾਦੀ, ਪਰਉਪਕਾਰ, ਨਿਆਂ ਅਤੇ ਧਾਰਮਿਕ ਸਹਿਣਸ਼ੀਲਤਾ ਦਾ ਮਹਾਨ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ ਆਪਣੀ ਰਿਹਾਈ ਦੇ ਨਾਲ 52 ਹਿੰਦੂ ਰਾਜਪੂਤ ਰਾਜਿਆਂ ਨੂੰ ਵੀ ਮੁਗ਼ਲ ਹਕੂਮਤ ਦੀ ਕੈਦ ਵਿਚੋਂ ਆਜ਼ਾਦ ਕਰਵਾਉਣਾ ਮਨੁੱਖੀ ਇਤਿਹਾਸ ਦੀ ਵਿਲੱਖਣ ਅਤੇ ਪ੍ਰੇਰਨਾਦਾਇਕ ਘਟਨਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਆਜ਼ਾਦੀ ਨੂੰ ਨਿੱਜੀ ਖ਼ੁਸ਼ੀ ਤੱਕ ਸੀਮਤ ਨਹੀਂ ਰੱਖਿਆ, ਸਗੋਂ ਦੂਜਿਆਂ ਦੀ ਮੁਕਤੀ ਨੂੰ ਵੀ ਆਪਣਾ ਫ਼ਰਜ਼ ਸਮਝਿਆ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਨੁੱਖਤਾ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰਨ।
ਪਿਛਲੀ ਖ਼ਬਰ ਬਾਰੂਦ ਦੇ ਢੇਰ ’ਤੇ ਬੈਠਾ ਸ਼ਹਿਰ, ਦਰਜਨਾਂ ਦੁਕਾਨਾਂ ਦੇ ਬਾਹਰ ਮੰਜਿਆਂ ’ਤੇ ਧਰ ਵੇਚੇ ਜਾ ਰਹੇ ਨੇ ਪਟਾਕੇ ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਤੇ ਚਲਾਉਣ ਲਈ ਪ੍ਰਸ਼ਾਸਨ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਕਾਗ਼ਜ਼ਾਂ ਤੱਕ ਸੀਮਤ, ਸਮਾਣਾ ’ਚ ਪੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।