10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਮਹਾਰਾਜ ਸਭਨਾਂ ’ ਤੇ ਆਪਣੀ ਮਿਹਰ ਰੱਖਣ - ਗੌਰਵ ਰਾਣਾ

ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਕਿਰਤ ਤੇ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਮਹਾਰਾਜ ਸਮੁੱਚੀ ਲੋਕਾਈ ’ਤੇ ਆਪਣੀ ਮਿਹਰ ਭਰਿਆ ਆਸ਼ੀਰਵਾਦ ਬਣਾਈ ਰੱਖਣ ਅਤੇ ਸਮਾਜ ਦੇ ਹਰ ਵਰਗ ਨੂੰ ਮਿਹਨਤ, ਇਮਾਨਦਾਰੀ ਤੇ ਆਪਸੀ ਸਾਂਝ ਨਾਲ ਅੱਗੇ ਵਧਣ ਦਾ ਬਲ ਬਖ਼ਸ਼ਣ। ਇਹ ਪ੍ਰਗਟਾਵਾ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਨੂਰਪੁਰ ਬੇਦੀ ਸਥਿਤ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ।

ਅਜੀਤ ਡੈਸਕ 10-11-2026
ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਕਿਰਤ ਤੇ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਮਹਾਰਾਜ ਸਮੁੱਚੀ ਲੋਕਾਈ ’ਤੇ ਆਪਣੀ ਮਿਹਰ ਭਰਿਆ ਆਸ਼ੀਰਵਾਦ ਬਣਾਈ ਰੱਖਣ ਅਤੇ ਸਮਾਜ ਦੇ ਹਰ ਵਰਗ ਨੂੰ ਮਿਹਨਤ, ਇਮਾਨਦਾਰੀ ਤੇ ਆਪਸੀ ਸਾਂਝ ਨਾਲ ਅੱਗੇ ਵਧਣ ਦਾ ਬਲ ਬਖ਼ਸ਼ਣ। ਇਹ ਪ੍ਰਗਟਾਵਾ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਨੂਰਪੁਰ ਬੇਦੀ ਸਥਿਤ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਕਿਰਤ ਦੀ ਮਹੱਤਤਾ, ਹੁਨਰ, ਸਿਰਜਣਾਤਮਕਤਾ ਤੇ ਮਿਹਨਤ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਕਿਰਤੀ ਕਾਮਿਆਂ, ਕਾਰੀਗਰਾਂ ਤੇ ਮਿਹਨਤਕਸ਼ ਲੋਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਮਿਹਨਤ ਕਰਨ ਵਾਲੇ ਹੱਥਾਂ ਦਾ ਸਤਿਕਾਰ ਕਰਨਾ ਹੀ ਅਸਲ ਸਮਾਜਿਕ ਸਾਂਝ ਤੇ ਤਰੱਕੀ ਦਾ ਆਧਾਰ ਹੈ। ਇਸ ਮੌਕੇ ਗੌਰਵ ਰਾਣਾ ਨੇ ਵਿਸ਼ਵਕਰਮਾ ਸਭਾ ਨੂਰਪੁਰ ਬੇਦੀ ਵਲੋਂ ਦਿੱਤੇ ਮਾਣ-ਸਤਿਕਾਰ ਲਈ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਉਥੇ ਬਿੱਕਾ ਸਿੰਘ ਸੀਰਾ, ਬਾਬੂ ਸ਼ਾਹ ਠੇਕੇਦਾਰ, ਹਰਨੇਕ ਸਿੰਘ, ਤਰਲੋਚਨ ਸਿੰਘ, ਜੋਗਿੰਦਰ ਕੁਮਾਰ ਪਿੰਡ ਹਿਆਤਪੁਰ ਤੋਂ ਸਾਬਕਾ ਸਰਪੰਚ ਤੇ ਕਿਸਾਨ ਆਗੂ ਹਰਪ੍ਰੀਤ ਸਿੰਘ ਭੱਟੋ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਨੈਣਾਂ ਦੇਵੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਾਜਪਾ ਦੇ ਟਿਕਟ ਦੇ ਦਾਅਵੇਦਾਰ ਸਰਗਰਮ ਆਗੂ। ਸ੍ਰੀ ਅਨੰਦਪੁਰ... ਅਗਲੀ ਖ਼ਬਰ ਮਾ. ਜੋਗਿੰਦਰ ਸਿੰਘ ਬੜਵਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।